07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 05-04-2026
ਮਹਿਲ ਕਲਾਂ, 4 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਭਰਵੀਂ ਇਕੱਤਰਤਾ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਇੱਥੇ ਹੋਈ | ਇਸ ਦੌਰਾਨ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜ: ਸਕੱਤਰ ਸੁਰਿੰਦਰ ਸ਼ਰਮਾ, ਖ਼ਜ਼ਾਨਚੀ ਪਵਨ ਕੁਮਾਰ, ਨੱਥਾ ਸਿੰਘ ਮਹਿਲ ਖ਼ੁਰਦ, ਅਮਰਜੀਤ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਤੋਂ ਭੱਜ ਕੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਟਾਲਿਆ ਜਾ ਰਿਹਾ ਹੈ | ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ-ਪੱਤਰ ਦੇਣ ਦੇ ਬਾਵਜੂਦ ਵੀ ਮੰਗਾਂ ਵੱਲ ਉਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਕਾਰਨ ਪੈਨਸ਼ਨਰਾਂ 'ਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ ਵਿਖੇ ਆਪਣੀਆਂ ਮੰਗਾਂ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੈਨਸ਼ਨਰਾਂ ਦੀ ਗੱਲ ਸੁਣਨ ਦੀ ਬਜਾਏ ਪ੍ਰਦਰਸ਼ਨਕਾਰੀਆਂ ਉੱਤੇ ਗੰਦੇ ਪਾਣੀ ਦੀ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਨਾਲ ਕਈ ਪੈਨਸ਼ਨਰ, ਮੁਲਾਜ਼ਮ ਅਤੇ ਕਈ ਮਹਿਲਾਵਾਂ ਗੰਭੀਰ ਜ਼ਖ਼ਮੀ ਹੋਏ ਇਲਾਜ ਅਧੀਨ ਹਨ | ਆਗੂਆਂ ਨੇ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਧੱਕੇਸ਼ਾਹੀ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਛੇਤੀ ਪੂਰੀਆਂ ਨਾ ਕੀਤੀਆਂ ਤਾਂ ਸਮੁੱਚੀਆਂ ਪੈਨਸ਼ਨਰ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਪੰਜਾਬ ਭਰ 'ਚ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ | ਇਸ ਮੌਕੇ ਸੋਹਣ ਸਿੰਘ ਮਹਿਲ ਕਲਾਂ, ਨਿਰਪਾਲ ਸਿੰਘ ਜਲਾਲਦੀਵਾਲ, ਬਖਤੌਰ ਸਿੰਘ ਮੂੰਮ, ਸੁਰਿੰਦਰ ਸਿੰਘ, ਜੀਤ ਸਿੰਘ ਕੁਰੜ, ਬਲਦੇਵ ਸਿੰਘ, ਜੋਰਾ ਸਿੰਘ ਮਹਿਲ ਖ਼ੁਰਦ, ਦਲਵੀਰ ਸਿੰਘ ਵਜੀਦਕੇ, ਵਰਿੰਦਰ ਸਿੰਘ, ਦਲੀਪ ਸਿੰਘ ਠੁੱਲੀਵਾਲ, ਇੰਦਰਜੀਤ ਸਿੰਘ, ਹਰਬੰਸ ਸਿੰਘ, ਭੋਲਾ ਸਿੰਘ, ਹਾਕਮ ਸਿੰਘ ਖਿਆਲੀ, ਬਲਦੇਵ ਸਿੰਘ ਸਹਿਜੜਾ, ਜੱਗਾ ਸਿੰਘ ਮਹਿਲ ਖ਼ੁਰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਕਾਲਜ ਵਿੱਚ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਹੋਇਆ ਵਿਸ਼ੇਸ਼ ਸਮਾਰੋਹ ਅਗਲੀ ਖ਼ਬਰ ਪੱਖੋ ਕੈਂਚੀਆਂ ਸੂਏ 'ਤੇ ਸੜਕ ਵਿਚਕਾਰ ਖੱਡਿਆਂ ਕਾਰਨ ਟਰਾਲੀ ਪਲਟੀ
Ad Position 24
No active advertisement