ਤਪਾ ਮੰਡੀ, 4 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿੰਡਰਗਾਰਟਨ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਬੱਚਿਆਂ ਨੇ ਸੁੰਦਰ ਨਿ੍ਤਯ ਪ੍ਰਦਰਸ਼ਨ, ਗਿੱਧਾ ਅਤੇ ਭੰਗੜਾ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ | ਇਸ ਦੌਰਾਨ ਬੱਚਿਆਂ ਦੇ ਮਾਪਿਆਂ ਲਈ ਵੀ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਪਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮੋਨਿਕਾ ਗਰਗ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |