07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਰਤ ਦੀ ਲੁੱਟ ਖ਼ਿਲਾਫ਼ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ-ਮਨਜੀਤ ਸਿੰਘ ਧਨੇਰ

Ad Position 21
No active advertisement
ਅਜੀਤ ਡੈਸਕ 05-04-2026
ਸ਼ਹਿਣਾ, 4 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਉੱਗੋਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਈ | ਇਸ ਮੀਟਿੰਗ ਵਿਚ ਮੌਜੂਦਾ ਖੇਤੀ ਹਾਲਤਾਂ, ਅਮਰੀਕਾ ਭਾਰਤ ਵਪਾਰ ਸਮਝੌਤੇ ਦਾ ਕਿਸਾਨੀ ਤੇ ਬੁਰਾ ਪ੍ਰਭਾਵ, ਇਰਾਨ ਅਮਰੀਕਾ ਜੰਗ, ਸਾਮਰਾਜੀ ਨੀਤੀਆਂ, ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਦੇ ਮਾੜੇ ਨਤੀਜਿਆਂ, ਕਿਰਤ ਕੋਡ ਕਾਨੰੂਨ ਅਤੇ ਮਨਰੇਗਾ ਖ਼ਤਮ ਕਰ ਕੇ ਨਵਾਂ ਬਿੱਲ ਆਦਿ ਸਾਰਿਆਂ ਵਿਸ਼ਿਆਂ ਉੱਤੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ | ਇਸ ਮੌਕੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਅੱਜ ਤੋਂ ਹੀ ਸਾਰੀਆਂ ਬਲਾਕ ਕਮੇਟੀਆਂ ਨੂੰ ਇਸ ਸਬੰਧ ਵਿਚ ਆਪਣੇ ਬਲਾਕਾਂ ਦੀਆਂ ਇਕਾਈਆਂ ਨਾਲ ਰਾਬਤਾ ਕਾਇਮ ਕਰ ਕੇ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਲੋਕ ਲਾਮਬੰਦੀ ਕਰ ਕੇ ਲੁੱਟ ਖ਼ਿਲਾਫ਼ ਜਹਾਦ ਛੇੜਿਆ ਜਾਵੇ | ਇਸ ਮੌਕੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੂਬਾ ਆਗੂ ਗੁਰਦੇਵ ਸਿੰਘ ਮਾਂਗੇਵਾਲ, ਕੁਲਵੰਤ ਸਿੰਘ ਭਦੌੜ ਜ਼ਿਲ੍ਹਾ ਪ੍ਰਧਾਨ ਅਤੇ ਜਗਰਾਜ ਸਿੰਘ ਹਰਦਾਸਪੁਰਾ, ਸਤਨਾਮ ਸਿੰਘ ਬਰਨਾਲਾ, ਜ਼ਿਲ੍ਹਾ ਮੀਤ ਪ੍ਰਧਾਨ ਰਾਮ ਸਿੰਘ ਸ਼ਹਿਣਾ, ਮਨਜੀਤ ਕੌਰ ਸੰਧੂ ਕਲਾਂ, ਭੋਲਾ ਸਿੰਘ ਛੰਨਾ, ਕਾਲਾ ਜੈਦ, ਕੁਲਵਿੰਦਰ ਕੌਰ ਸੰਧੂ ਕਲਾਂ, ਬਾਬੂ ਸਿੰਘ ਖੁੱਡੀ ਕਲਾਂ, ਕੁਲਵਿੰਦਰ ਸਿੰਘ ਉੱਪਲੀ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਲਵੰਤ ਸਿੰਘ, ਧੀਰਜ ਭਦੌੜ, ਸਾਗਰ ਸਿੰਘ ਉੱਗੋਕੇ, ਲਖਵੀਰ ਸਿੰਘ ਆਦਿ ਆਗੂ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ: ਅੜੀਸਰ ਸਾਹਿਬ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਗਲੀ ਖ਼ਬਰ ਚਿੱਟੇ ਸਮੇਤ ਨੌਜਵਾਨ ਕਾਬੂ
Ad Position 24
No active advertisement