07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੂਟਾ ਸਿੰਘ ਸੈਕਟਰੀ ਦੀ ਅਗਵਾਈ ਵਿਚ ਥਾਣਾ ਮੁਖੀ ਰੈਨੂੰ ਪਰੋਚਾ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 05-04-2026
ਸ਼ਹਿਣਾ, 4 ਅਪ੍ਰੈਲ (ਸੁਰੇਸ਼ ਗੋਗੀ)-ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਪੜਾਅ ਤਹਿਤ ਪਿੰਡ ਬੁਰਜ ਫ਼ਤਿਹਗੜ੍ਹ ਵਿਖੇ ਸੈਮੀਨਾਰ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਥਾਣਾ ਮੁਖੀ ਰੈਨੂੰ ਪਰੋਚਾ ਨੇ ਕਿਹਾ ਕਿ ਨਸ਼ਿਆਂ ਵਿਚ ਡੱੁਬੇ ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖਲ ਕਰਵਾ ਕੇ ਮੱੁਖ ਧਾਰਾ ਵਿਚ ਸ਼ਾਮਿਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਚੈਨ ਨੂੰ ਤੋੜਨ ਲਈ ਪੁਲਿਸ ਅਧਿਕਾਰੀਆਂ ਵਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਉਨ੍ਹਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਜੋ ਯਤਨ ਕੀਤੇ ਉਹ ਸਫਲ ਸਾਬਤ ਹੋਏ ਹਨ | ਇਸ ਸਮੇਂ ਬੂਟਾ ਸਿੰਘ ਸੈਕਟਰੀ ਸੂਬਾ ਆਗੂ ਮੁਲਾਜ਼ਮ ਯੂਨੀਅਨ ਸਹਿਕਾਰਤਾ ਨੇ ਕਿਹਾ ਕਿ ਮਾਲਵੇ ਵਿਚ ਨਸ਼ਿਆਂ ਦਾ ਸਭ ਤੋਂ ਵੱਧ ਗੜ੍ਹ ਸ਼ਹਿਣੇ ਥਾਣੇ ਦਾ ਖੇਤਰ ਰਿਹਾ, ਪਰ ਜਦ ਤੋਂ ਥਾਣਾ ਮੁਖੀ ਰੈਨੂੰ ਪਰੋਚਾ ਨੇ ਕਮਾਨ ਸੰਭਾਲੀ ਹੈ, ਤਦ ਤੋਂ ਨਸ਼ਿਆਂ ਦੇ ਸਮੱਗਲਰਾਂ ਨੇ ਇਲਾਕੇ ਨੂੰ ਛੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਕਦੇ ਵੀ ਨਸ਼ੇੜੀ ਸੜਕਾਂ ਤੇ ਸ਼ਰ੍ਹੇਆਮ ਨਹੀਂ ਤੁਰੇ ਫਿਰਦੇ | ਇਸ ਮੌਕੇ ਬੂਟਾ ਸਿੰਘ ਸੈਕਟਰੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਥਾਣਾ ਮੁਖੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਸਰਪੰਚ, ਪ੍ਰੀਤਮ ਸਿੰਘ ਭੱੁਲਰ ਪੰਚ, ਜਗਤਾਰ ਸਿੰਘ ਗਿੱਲ, ਮੰਦਰ ਸਿੰਘ ਸਾਬਕਾ ਪ੍ਰਧਾਨ, ਜਗਜੀਤ ਸਿੰਘ ਅਕਾਲੀ, ਮਾੜਾ ਸਿੰਘ ਭੱੁਲਰ, ਬਿੰਦਰ ਸਿੰਘ, ਜੰਗ ਸਿੰਘ ਪੰਚ ਤੋਂ ਇਲਾਵਾ ਸਮੁੱਚੀ ਗ੍ਰਾਮ ਪੰਚਾਇਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਮੂਹਰੇ ਸੂਬਾ ਪੱਧਰੀ ਵਿਸ਼ਾਲ ਰੈਲੀ 11... ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ
Ad Position 24