07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਮੂਹਰੇ ਸੂਬਾ ਪੱਧਰੀ ਵਿਸ਼ਾਲ ਰੈਲੀ 11 ਨੂੰ - ਆਗੂ

Ad Position 21
No active advertisement
ਅਜੀਤ ਡੈਸਕ 05-04-2026
ਮਹਿਲ ਕਲਾਂ, 4 ਅਪ੍ਰੈਲ (ਅਵਤਾਰ ਸਿੰਘ ਅਣਖੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਹੱਕੀ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕਰ ਕੇ ਮੁੜ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਤੱਕ ਦਾ ਸਮਾਂ ਵੀ ਨਾ ਦੇਣ, ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅੱਜ ਤੱਕ ਉੱਕਾ ਹੀ ਧਿਆਨ ਨਾ ਦੇਣ ਤੇ ਪੰਜਾਬ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਵਿਰੁੱਧ ਜਥੇਬੰਦੀ ਦੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11 ਅਪ੍ਰੈਲ ਨੂੰ ਸੂਬਾ ਪੱਧਰੀ ਵਿਸ਼ਾਲ ਰੈਲੀ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਮੂਹਰੇ ਕੀਤੀ ਜਾ ਰਹੀ ਹੈ | ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਜਥੇਬੰਦੀ ਦੀ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ: ਦਲਬਾਰ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਇੱਥੇ ਹੋਈ | ਇਸ ਮੌਕੇ ਰੈਲੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਸੂਬਾ ਕਮੇਟੀ ਮੈਂਬਰ ਡਾ: ਕੇਸਰ ਖ਼ਾਨ, ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਕਾਲਸਾਂ, ਬਾਰੂ ਮੁਹੰਮਦ, ਮੀਤ ਪ੍ਰਧਾਨ ਨਿਰਭੈ ਸਿੰਘ ਨਿਹਾਲੂਵਾਲ ਨੇ ਕਿਹਾ ਕਿ ਰੈਲੀ ਨੂੰ ਕਾਮਯਾਬ ਬਣਾਉਣ ਲਈ ਬਲਾਕ ਪੱਧਰ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸਰਕਲਾਂ 'ਚ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਕਾਫ਼ਲੇ ਬਣਾ ਕੇ ਸੰਗਰੂਰ ਪਹੁੰਚਣ ਲਈ ਰੋਡ ਮੈਪ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਸਰਕਲ ਪੱਧਰ 'ਤੇ ਪ੍ਰੈਕਟੀਸ਼ਨਰਾਂ ਨੂੰ ਰੈਲੀ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਜਥੇਬੰਦੀ ਦੀ ਇੱਕਜੁੱਟਤਾ ਦਾ ਸਬੂਤ ਦਿੱਤਾ ਜਾ ਸਕੇ | ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ 11 ਅਪ੍ਰੈਲ ਨੂੰ ਤੈਅ ਸਮੇਂ ਅਨੁਸਾਰ ਸੰਗਰੂਰ ਲਈ ਕਾਫ਼ਲੇ ਇਕੱਠੇ ਰਵਾਨਾ ਹੋਣਗੇ, ਅਤੇ ਅਨੁਸ਼ਾਸਨ ਵਿਚ ਰਹਿ ਕੇ ਰੈਲੀ 'ਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਅਮਰਜੀਤ ਸਿੰਘ ਐਮ.ਕੇ., ਬਚਿੱਤਰ ਸਿੰਘ ਕਲੇਰ, ਹਰਬੰਸ ਸਿੰਘ ਗੁਰਮਾ, ਹਰੀ ਸਿੰਘ ਮੂੰਮ, ਅਨਵਰ ਚੰਨਣਵਾਲ, ਗੁਰਮੀਤ ਸਿੰਘ ਦੀਵਾਨਾ, ਬੇਅੰਤ ਸਿੰਘ ਮੂੰਮ, ਜਸਵੀਰ ਸਿੰਘ ਹਮੀਦੀ, ਮੇਜਰ ਸਿੰਘ ਛਾਪਾ, ਸ਼ਿਵਜੀ ਹਮੀਦੀ, ਲਿਆਕਤ ਅਲੀ, ਸੁਖਵਿੰਦਰ ਸਿੰਘ ਕਾਲਸਾਂ, ਜੰਗ ਬਹਾਦਰ ਬੋਪਾ ਰਾਏ, ਬਲਵੰਤ ਸਿੰਘ ਹਰਦਾਸਪੁਰਾ ਸਮੇਤ ਹੋਰ ਆਗੂਆਂ ਨੇ ਵਿਸ਼ਵਾਸ ਦਵਾਇਆ ਕਿ ਮਹਿਲ ਕਲਾਂ ਇਲਾਕੇ ਤੋਂ ਵੱਡੀ ਗਿਣਤੀ 'ਚ ਕਾਫ਼ਲੇ ਬੰਨ੍ਹ ਕੇ ਸੰਗਰੂਰ ਰੈਲੀ 'ਚ ਸ਼ਮੂਲੀਅਤ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਚੋਰ ਅੱਖ ਅਗਲੀ ਖ਼ਬਰ ਬੂਟਾ ਸਿੰਘ ਸੈਕਟਰੀ ਦੀ ਅਗਵਾਈ ਵਿਚ ਥਾਣਾ ਮੁਖੀ ਰੈਨੂੰ ਪਰੋਚਾ ਦਾ ਕੀਤਾ ਸਨਮਾਨ
Ad Position 24