19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਤੱਕ ਨਾਨਕਸਰ ਰੋਡ 'ਤੇ ਖੜ੍ਹਾ ਰਹਿੰਦਾ ਹੈ ਪਾਣੀ <br/>

Ad Position 21
No active advertisement
ਅਜੀਤ ਡੈਸਕ 06-04-2026
ਬਰਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨੀਂ ਬਰਨਾਲਾ ਵਿਖੇ ਪਏ ਮੀਂਹ ਨੇ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਫ਼ੂਕ ਕੱਢ ਦਿੱਤੀ ਹੈ | ਜਿਸ ਦੀ ਉਦਾਹਰਨ ਮੀਂਹ ਪੈਣ ਤੋਂ ਦੋ ਦਿਨਾਂ ਬਾਅਦ ਵੀ ਨਾਨਕਸਰ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਦੇ ਸਾਹਮਣੇ ਅਤੇ ਆਲੇ-ਦੁਆਲੇ ਸੜਕ 'ਤੇ ਖੜ੍ਹੇ ਪਾਣੀ ਨੂੰ ਦੇਖ ਕੇ ਸਾਹਮਣੇ ਆਉਂਦੀ ਹੈ | ਸੜਕ 'ਤੇ ਖੜ੍ਹੇ ਪਾਣੀ ਕਾਰਨ ਜਿੱਥੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਾ ਦੇਣ ਕਾਰਨ ਪ੍ਰੀਮਿਕਸ ਪਾਉਣ ਤੋਂ ਬਾਅਦ ਸੜਕ ਵੀ ਜਲਦ ਹੀ ਟੁੱਟ ਜਾਂਦੀ ਹੈ ਅਤੇ ਸਰਕਾਰੀ ਖ਼ਜ਼ਾਨੇ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਨਾਨਕਸਰ ਰੋਡ ਦੇ ਦੁਕਾਨਦਾਰਾਂ ਅਤੇ ਕੁੱਝ ਰਾਹਗੀਰਾਂ ਨੇ ਦੱਸਿਆ ਕਿ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਰਸਤਾ ਪਾਰ ਕਰਨਾ ਕਾਫ਼ੀ ਮੁਸ਼ਕਿਲ ਹੋ ਜਾਂਦਾ ਅਤੇ ਦੋ-ਪਹੀਆ ਵਾਹਨ ਤਾਂ ਅਕਸਰ ਹੀ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸੜਕ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਪ੍ਰਬੰਧ ਨਹੀਂ ਹੈ | ਜਿਸ ਕਾਰਨ ਥੋੜੇ੍ਹ ਜਿਹਾ ਪੈਣ ਮੀਂਹ ਤੋਂ ਬਾਅਦ ਹੀ ਪਾਣੀ ਖੜ੍ਹ ਜਾਂਦਾ ਅਤੇ ਕਈ-ਕਈ ਦਿਨ ਪਾਣੀ ਸੜਕ 'ਤੇ ਜਮਾਂ ਰਹਿੰਦਾ ਹੈ | ਸੜਕ 'ਤੇ ਖੜ੍ਹੇ ਰਹਿੰਦੇ ਪਾਣੀ ਕਾਰਨ ਡੇਂਗੂ ਅਤੇ ਹੋਰ ਬਿਮਾਰੀਆਂ ਵੀ ਫੈਲਦੀਆਂ ਹਨ ਪਰ ਪਤਾ ਨਹੀਂ ਕਿਉਂ ਪ੍ਰਸ਼ਾਸਨਿਕ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ | ਜਦੋਂਕਿ ਇਹ ਅਧਿਕਾਰੀ ਰੋਜ਼ਾਨਾ ਕਈ ਵਾਰ ਇਸ ਸੜਕ ਤੋਂ ਲੰਘਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਵੀ ਬਹੁਤ ਵਾਰ ਇਹ ਸੜਕ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਟੁੱਟ ਚੁੱਕੀ ਹੈ ਅਤੇ ਕੁੱਝ ਮਹੀਨੇ ਪਹਿਲਾਂ ਹੀ ਸੜਕ 'ਤੇ ਨਵੇਂ ਸਿਰਿਉਂ ਪ੍ਰੀਮਿਕਸ ਪਾਇਆ ਗਿਆ ਹੈ | ਜੇਕਰ ਹੁਣ ਵੀ ਪ੍ਰਸ਼ਾਸਨ ਵਲੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਥੋੜੇ੍ਹ ਦਿਨਾਂ ਦੌਰਾਨ ਮੁੜ ਇਹ ਸੜਕ ਟੁੱਟ ਜਾਵੇਗੀ ਜੋ ਸਿੱਧੇ ਤੌਰ 'ਤੇ ਜਨਤਾ ਦੇ ਪੈਸੇ ਦੀ ਬਰਬਾਦੀ ਹੋਵੇਗੀ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਦੁਆਰਾ ਨਾਨਕਸਰ ਠਾਠ ਦੇ ਆਲੇ-ਦੁਆਲੇ ਅਤੇ ਸਾਹਮਣੇ ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਤੱਕ ਖੜ੍ਹਦੇ ਪਾਣੀ ਦੀ ਸਮੱਸਿਆ ਦਾ ਠੋਸ ਹੱਲ ਕੀਤਾ ਜਾਵੇ ਤਾਂ ਜੋ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਆ ਰਹੀ ਸਮੱਸਿਆ ਤੋਂ ਨਿਜਾਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਬਰਨਾਲਾ ਤਹਿਤ ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ <br/> ਅਗਲੀ ਖ਼ਬਰ 13 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ <br/>
Ad Position 24