19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕੀਤੀ ਮੀਟਿੰਗ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਮੀਟਿੰਗ ਕਰਨ ਸਮੇਂ | ਤਸਵੀਰ : ਸੁਰੇਸ਼ ਗੋਗੀ <br/> 06-04-2026
ਸ਼ਹਿਣਾ, 5 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ ਗੁਰਦੁਆਰਾ ਤਿ੍ਵੈਣੀ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਬਲਾਕ ਮੀਤ ਪ੍ਰਧਾਨ ਸੁਖਜਿੰਦਰ ਸਿੰਘ, ਬਲਾਕ ਮੀਤ ਪ੍ਰਧਾਨ ਬਿੰਦਰ ਸਿੰਘ, ਬਲਾਕ ਮੀਤ ਪ੍ਰਧਾਨ ਹਰਬੰਸ ਸਿੰਘ ਚੀਮਾ, ਬਲਾਕ ਖ਼ਜ਼ਾਨਚੀ ਹਰਬੰਸ ਸਿੰਘ ਭਦੌੜ, ਬਲਾਕ ਸਕੱਤਰ ਲਛਮਣ ਸਿੰਘ, ਬਲਾਕ ਮੀਤ ਪ੍ਰਧਾਨ ਜਗਜੀਤ ਸਿੰਘ ਅਲਕੜਾ, ਬਲਾਕ ਕਮੇਟੀ ਅਤੇ ਸਾਰਿਆਂ ਇਕਾਈਆਂ ਹਾਜਰ ਹੋਈਆਂ | ਜਿਸ ਵਿਚ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਹੀ ਪੰਜਾਬ ਦੇ ਅਰਥ-ਚਾਰੇ ਦਾ ਧੁਰਾ ਹੈ | ਦੂਜਾ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਪਰ ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਇਹ ਸੰਕਟ ਦੇ ਬਹੁਪ੍ਰਤੀ ਹੋਣ ਦੇ ਕਾਰਨ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ | ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਨੂੰ ਰੱਦ ਕੀਤਾ ਜਾਵੇ | ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕਸਪ੍ਰੈਸਵੇ ਜਾਂ ਹੋਰ ਪ੍ਰੋਜੈਕਟਾਂ ਲਈ ਜ਼ਮੀਨਾਂ ਦਾ ਮੁਆਵਜ਼ਾ ਜ਼ਮੀਨ ਅਧਿਗ੍ਰਹਿਣ ਸੋਧ ਕਾਨੂੰਨ 2013 ਅਨੁਸਾਰ ਬਾਜ਼ਾਰੀ ਕੀਮਤ ਨੂੰ ਆਧਾਰ ਬਣਾ ਕੇ ਅਤੇ ਦੂਜੇ ਕਾਰਨ ਜੋੜ ਕੇ ਤੈਅ ਕੀਤਾ ਜਾਵੇ | ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ 'ਤੇ 6 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਡੀ.ਸੀ. ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਦਿੱਤੇ ਜਾਣੇ ਹਨ | ਬਲਾਕ ਸ਼ਹਿਣਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ | ਇਸ ਮੌਕੇ ਜ਼ਿਲ੍ਹਾ ਆਗੂ ਮੇਵਾ ਸਿੰਘ ਨੀਲੋਂ ਕੋਠੇ, ਮਲਕੀਤ ਸਿੰਘ ਸ਼ਹਿਣਾ, ਜਗਸੀਰ ਸਿੰਘ ਨੀਲੋਂ ਕੋਠੇ, ਗੰਡਾ ਸਿੰਘ ਗਿੱਲ ਕੋਠੇ, ਮੱਖਣ ਸਿੰਘ ਨੈਣੇਵਾਲ, ਭਗਵੰਤ ਸਿੰਘ ਭਦੌੜ, ਵਿਸਾਖਾ ਸਿੰਘ ਭਦੌੜ, ਛੋਟਾ ਸਿੰਘ ਜੰਗੀਆਣਾ, ਗੁਰਮੇਲ ਅਲਕੜਾ, ਜਰਨੈਲ ਸਿੰਘ ਵਿਧਾਤਾ, ਗੁਰਮੇਲ ਸਿੰਘ ਦੀਪਗੜ੍ਹ, ਜੀਤ ਸਿੰਘ ਉੱਗੋਕੇ, ਸੁਖਦੇਵ ਸਿੰਘ ਜਗਜੀਤਪੁਰਾ, ਗੋਗੀ ਸਿੰਘ ਚੀਮਾ, ਪਾਲ ਸਿੰਘ ਜੋਧਪੁਰ, ਕਾਕਾ ਸਿੰਘ ਮੌੜ ਨਾਭਾ, ਰਜਿੰਦਰ ਸਿੰਘ ਭੰਗੂ ਟੱਲੇਵਾਲ, ਮਹਿੰਦਰ ਸਿੰਘ ਜੰਡਸਰ, ਨਛੱਤਰ ਸਿੰਘ ਰਾਮਗੜ੍ਹ, ਮਨਿੰਦਰ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਚੀਮਾ, ਪ੍ਰੀਤਮ ਸਿੰਘ ਉੱਗੋਕੇ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੁਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਇਕੱਤਰਤਾ <br/> ਅਗਲੀ ਖ਼ਬਰ ਸਮਾਜ ਸੇਵੀ ਬਲਦੇਵ ਸਿੰਘ ਗਾਗੇਵਾਲ ਵਲੋਂ ਪੰਜਾਬੀ ਗਾਇਕ ਰਣਜੀਤ ਮਣੀ ਦਾ ਵਿਸ਼ੇਸ਼ ਸਨਮਾਨ <br/>
Ad Position 24