19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੈਲਬੌਰਨ ਸਿੱਖ ਖੇਡਾਂ 'ਚ ਮਹਿਲ ਕਲਾਂ ਦਾ ਗੱਭਰੂ ਜੋਬਨ ਸਿੱਧੂ ਬਣਿਆ ਸਰਵੋਤਮ ਭੰਗੜਾ ਕਲਾਕਾਰ <br/>

Ad Position 21
No active advertisement
ਅਜੀਤ ਡੈਸਕ 06-04-2026
ਮਹਿਲ ਕਲਾਂ, 5 ਅਪ੍ਰੈਲ (ਅਵਤਾਰ ਸਿੰਘ ਅਣਖੀ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਬੀਤੇ ਦਿਨੀਂ ਬੜੀ ਧੂਮ-ਧਾਮ ਨਾਲ ਸੰਪੰਨ ਹੋਈਆਂ 38ਵੀਆਂ ਸਿੱਖ ਖੇਡਾਂ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਇਤਿਹਾਸਕ ਕਸਬੇ ਮਹਿਲ ਕਲਾਂ ਦੇ ਨੌਜਵਾਨ ਜੋਬਨ ਸਿੱਧੂ ਨੇ ਅੰਡਰ 18 ਵਰਗ 'ਚ ਆਪਣੀ ਕਲਾ ਦਾ ਲੋਹਾ ਮਨਵਾਉਂਦਿਆਂ 'ਸਰਵੋਤਮ ਭੰਗੜਾ ਕਲਾਕਾਰ' ਦਾ ਖ਼ਿਤਾਬ ਹਾਸਲ ਕਰ ਕੇ ਵਿਦੇਸ਼ੀ ਧਰਤੀ 'ਤੇ ਪਿੰਡ ਅਤੇ ਮਾਪਿਆਂ ਦਾ ਨਾਂਅ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ | ਪੀ.ਐਫ਼.ਡੀ.ਏ. ਮੈਲਬੌਰਨ ਦੀ ਅਗਵਾਈ ਹੇਠ ਭੰਗੜੇ ਦੀਆਂ ਬਾਰੀਕੀਆਂ ਸਿੱਖਣ ਵਾਲੇ ਇਸ ਹੋਣਹਾਰ ਨੌਜਵਾਨ ਨੇ ਸਿੱਖ ਖੇਡਾਂ ਦੇ ਵੱਡੇ ਮੰਚ 'ਤੇ ਪੰਜਾਬੀ ਸਭਿਆਚਾਰ ਦੀ ਅਮੀਰ ਵਿਰਾਸਤ ਪੇਸ਼ ਕਰਦਿਆਂ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ | ਜ਼ਿਕਰਯੋਗ ਹੈ ਕਿ ਮਹਿਲ ਕਲਾਂ ਦਾ ਇਹ ਨੌਜਵਾਨ ਜੋਬਨ ਸਿੱਧੂ ਪੁੱਤਰ ਸੋਨੀ ਸਿੱਧੂ ਇਸ ਤੋਂ ਪਹਿਲਾਂ ਵੀ ਆਸਟ੍ਰੇਲੀਆ ਭਰ ਵਿਚ ਹੋਣ ਵਾਲੇ ਵੱਖ-ਵੱਖ ਭੰਗੜਾ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਕੇ ਕਈ ਸਨਮਾਨ ਹਾਸਲ ਕਰ ਚੁੱਕਾ ਹੈ | ਜੋਬਨ ਦੀ ਇਸ ਪ੍ਰਾਪਤੀ 'ਤੇ ਗ੍ਰਾਮ ਪੰਚਾਇਤ ਮਹਿਲ ਕਲਾਂ ਦੀ ਸਰਪੰਚ ਬੀਬੀ ਕਿਰਨਾ ਰਾਣੀ, ਪ੍ਰੈੱਸ ਕਲੱਬ ਮਹਿਲ ਕਲਾਂ, ਸਾਹਿੱਤ ਸਭਾ ਮਹਿਲ ਕਲਾਂ ਦੇ ਨੁਮਾਇੰਦਿਆਂ ਨੇ ਸਿੱਧੂ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਨੌਜਵਾਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ, ਜੋ ਵਿਦੇਸ਼ਾਂ ਵਿਚ ਰਹਿ ਕੇ ਵੀ ਆਪਣੀਆਂ ਜੜ੍ਹਾਂ ਅਤੇ ਸਭਿਆਚਾਰ ਨਾਲ ਜੁੜੇ ਹੋਏ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਜੋਬਨ ਆਉਣ ਵਾਲੇ ਸਮੇਂ ਵਿਚ ਹੋਰ ਵੀ ਉੱਚੀਆਂ ਬੁਲੰਦੀਆਂ ਨੂੰ ਛੋਹੇਗਾ | ਕੋਚ ਪਲਵਿੰਦਰ ਸਿੰਘ, ਰਵਿੰਦਰ ਸਿੰਘ, ਦਲਬੀਰ ਸਿੰਘ, ਬਲਜੀਤ ਸਿੰਘ, ਪੰਜਾਬ ਕਿਤਾਬ ਘਰ ਮੈਲਬੌਰਨ ਦੇ ਸੰਚਾਲਕ ਜਗਦੀਪ ਸਿੰਘ ਅਣਖੀ, ਰਮਨਦੀਪ ਸਿੰਘ ਸਿੱਧੂ, ਲੱਕੀ ਸਿੱਧੂ, ਗੁਲਸ਼ਨਦੀਪ ਕੌਰ, ਪ੍ਰਵੀਨ ਸਿੰਘ, ਸ਼ੈਰੀ ਕੈਲੇ, ਗਿਫ਼ਟੀ ਮਹਿਲ ਕਲਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਦਾਖ਼ਲੇ ਲਈ ਬੱਚਿਆਂ ਵਿਚ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਵਲੋਂ 'ਇੱਕ ਸ਼ਾਮ....ਸੱਭਿਆਚਾਰ ਦੇ ਨਾਮ' ਸਮਾਰੋਹ ਐਸੋਸੀਏਸ਼ਨ ਦੀ ਡਾਇਰੀ ਅਤੇ ਕੈਲੰਡਰ ਵ...
Ad Position 24