19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਸੇਖਾ ਵਿਖੇ ਵੱਡੀ ਗਿਣਤੀ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

Ad Position 21
No active advertisement
ਪਿੰਡ ਸੇਖਾ ਵਿਖੇ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਮੌਕੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਹੋਰ ਆਗੂ | ਅਜੀਤ ਤਸਵੀਰ <br/> 06-04-2026
ਬਰਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸੇਖਾ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਵਿਕਾਸ ਮੁਖੀ ਅਤੇ ਸਰਬੱਤ ਦੇ ਭਲੇ ਵਾਲੀਆਂ ਨੀਤੀਆਂ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਜੁੜ ਰਹੇ ਹਨ | ਇਸੇ ਤਹਿਤ ਪਿੰਡ ਸੇਖਾ ਵਿਖੇ ਨੌਜਵਾਨ ਆਗੂ ਸਤਨਾਮ ਸਿੰਘ ਦੀ ਅਗਵਾਈ ਹੇਠ 25 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਵਲੋਂ ਸਤਨਾਮ ਸਿੰਘ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਤਰਲੋਚਨ ਬਾਂਸਲ ਤਪਾ, ਤੇਜਿੰਦਰ ਸਿੰਘ ਸੋਨੀ ਜਾਗਲ, ਬੰਟੀ ਜਵੰਧਾ, ਰਣਧੀਰ ਸਿੰਘ ਧੀਰਾ ਢਿੱਲੋਂ, ਬੱਬੂ ਸ਼ਰਮਾ ਤੋਂ ਇਲਾਵਾ ਅਨਮੋਲਦੀਪ ਸਿੰਘ ਗਿੱਲ, ਸੁਭਪ੍ਰੀਤ ਸਿੰਘ ਚਹਿਲ, ਗੁਰਮੇਲ ਸਿੰਘ, ਸੁਖਦੀਪ ਸਿੰਘ, ਕੁਲਵਿੰਦਰ ਸਿੰਘ, ਨਵਕਰਨ ਸਿੰਘ, ਜੋਤੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਦੇ ਸਟੈਂਡਰਡ ਚੌਕ ਵਾਲਾ ਪੁਲ ਬੰਦ ਹੋਣ ਕਾਰਨ ਟਰੈਫ਼ਿਕ ਦੀ ਆ ਰਹੀ ਹੈ ਸਮੱਸਿਆ, ਦੋ-ਦੋ ਘੰਟੇ ਲੱਗਿਆ ਰਹਿੰਦਾ ਹੈ... ਅਗਲੀ ਖ਼ਬਰ ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਦਾਖ਼ਲੇ ਲਈ ਬੱਚਿਆਂ ਵਿਚ ਭਾਰੀ ਉਤਸ਼ਾਹ <br/>
Ad Position 24