19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਸਿੰਗਲਾ

Ad Position 21
No active advertisement
ਅਜੀਤ ਡੈਸਕ 06-04-2026
ਬੁਢਲਾਡਾ , 5 ਅਪ੍ਰੈਲ (ਸੁਨੀਲ ਮਨਚੰਦਾ)- ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਹੋ ਕੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਸਿੰਗਲਾ ਨੇ ਦੱਸਿਆ ਕਿ ਪਹਿਲਾਂ ਵੀ ਕਿਸਾਨਾਂ ਨੂੰ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਹੋਇਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਜਾਰੀ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਆਵਜ਼ੇ ਦੀ ਰਕਮ ਨੁਕਸਾਨ ਦੇ ਅਨੁਸਾਰ ਹੋਵੇ ਤਾਂ ਜੋ ਕਿਸਾਨ ਆਪਣੀ ਆਰਥਿਕ ਹਾਲਤ ਨੂੰ ਸੰਭਾਲ ਸਕਣ | ਉਨ੍ਹਾਂ ਦਾਅਵਾ ਕੀਤਾ ਹੈ ਕਿ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਦਕਿ ਭਾਜਪਾ ਅਤੇ ਅਕਾਲੀ ਦਲ ਦੇ ਪੱਲੇ ਪੰਜਾਬ ਲਈ ਕੋਈ ਢੁਕਵਾਂ ਵਿਕਲਪ ਨਹੀਂ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪਤੀ-ਪਤਨੀ ਦੇ ਜ਼ਮੀਨੀ ਵਿਵਾਦ ਦਾ- ਰੂੜੇਕੇ ਕਲਾਂ ਵਿਖੇ ਤੇਲ ਵਾਲੀ ਬੋਤਲ ਲੈ ਕੇ ਮਾਂ-ਧੀ ਵਾਟਰ ਵਰਕਸ ਦੀ ਪਾਣੀ... ਅਗਲੀ ਖ਼ਬਰ ਮਾਨਸਾ ਜ਼ਿਲ੍ਹੇ 'ਚ ਗਰੁੱਪ-ਡੀ ਦੀਆਂ ਅਸਾਮੀਆਂ ਲਈ ਕਰਵਾਈ ਪ੍ਰੀਖਿਆ ਨੇਪਰੇ ਚੜ੍ਹੀ <br/>
Ad Position 24