19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਜਗਜੀਤਪੁਰਾ ਦੇ ਵਿਕਾਸ ਲਈ 25 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ <br/>

Ad Position 21
No active advertisement
ਪਿੰਡ ਜਗਜੀਤਪੁਰਾ ਦੀ ਗ੍ਰਾਮ ਪੰਚਾਇਤ ਗਲੀਆਂ ਦਾ ਕੰਮ ਸ਼ੁਰੂ ਕਰਨ ਮੌਕੇ | ਤਸਵੀਰ : ਸੁਰੇਸ਼ ਗੋਗੀ <br/> 06-04-2026
ਸ਼ਹਿਣਾ, 5 ਅਪ੍ਰੈਲ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਜਗਜੀਤਪੁਰਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ | ਇਹ ਜਾਣਕਾਰੀ ਦਿੰਦਿਆਂ ਸਰਪੰਚ ਪਰਦੀਪ ਕੌਰ, ਪੰਚ ਸੁਖਮੰਦਰ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਉੱਗੋਕੇ ਉਨ੍ਹਾਂ ਦੀ ਪੰਚਾਇਤ ਦੇ ਸ਼ੁਰੂ ਕੀਤੇ ਹੋਏ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖ ਰਹੇ ਹਨ | ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਦੌਰਾਨ 13 ਲੱਖ ਰੁਪਏ ਦੇ ਕਰੀਬ ਰਾਸ਼ੀ ਪਿੰਡ ਦੇ ਸ਼ਮਸ਼ਾਨਘਾਟ ਨੂੰ ਆਧੁਨਿਕ ਬਣਾਉਣ ਲਈ ਦਿੱਤੀ ਗਈ ਹੈ | ਜਿਸ ਨਾਲ ਕਿ ਸ਼ਮਸ਼ਾਨਘਾਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਪਿੰਡ ਦੇ ਵਿਚਕਾਰ ਰਹਿੰਦੀਆਂ ਗਲੀਆਂ ਵਿਚ ਇੰਟਰਲਾਕ ਲਾਏ ਜਾਣ ਲਈ ਵੀ 12 ਲੱਖ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਉਸ ਦਾ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਪੰਚਾਇਤੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਦੀ ਪੰਚਾਇਤ ਨੂੰ ਹਲਕਾ ਵਿਧਾਇਕ ਨੇ ਵਿਸ਼ਵਾਸ ਦਿਵਾਇਆ ਹੈ ਕਿ ਜੋ ਵੀ ਕੰਮ ਅਧੂਰੇ ਹਨ, ਉਹ ਕ੍ਰਮਵਾਰ ਪੂਰੇ ਕੀਤੇ ਜਾਣ | ਇਸ ਮੌਕੇ ਬੂਟਾ ਸਿੰਘ ਪੰਚ ਅਤੇ ਇਕੱਤਰ ਸਿੰਘ ਪੰਚ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਥਾਣਾ ਮਹਿਲ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸੋਮਾ ਕੰਪਨੀ ਦੇ ਟਰੱਕ ਰੋਕਣ ਸਬੰਧੀ ਪਿੰਡ ਖੱੁਡੀ ਕਲਾਂ ਤੇ ਸੁਖਪੁਰਾ ਦੀ ਬਣੀ ਸੰਘਰਸ਼ ਕਮੇਟੀ <br/>
Ad Position 24