20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਥਾਣਾ ਮਹਿਲ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ <br/>

Ad Position 21
No active advertisement
ਪੁਲਿਸ ਥਾਣਾ ਮਹਿਲ ਕਲਾਂ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 06-04-2026
ਮਹਿਲ ਕਲਾਂ, 5 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਪੁਲਿਸ ਪ੍ਰਸ਼ਾਸਨ ਦੇ ਇਸ ਅਧਿਆਤਮਿਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਡੀ.ਐਸ.ਪੀ. ਜਸਪਾਲ ਸਿੰਘ, ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਬਾਬਾ ਸ਼ੇਰ ਸਿੰਘ ਖ਼ਾਲਸਾ ਅਤੇ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੂੰ ਸਿਰੋਪਾਉ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਗੁਰਤੇਜ ਸਿੰਘ, ਏ.ਐਸ.ਆਈ. ਰਾਜੀਵ ਕੁਮਾਰ, ਰੀਡਰ ਗੁਰਦੀਪ ਸਿੰਘ ਛੀਨੀਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ, ਮਲਕੀਤ ਸਿੰਘ ਈਨਾ, ਪੰਚ ਮਨਜੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਬੰਤ ਸਿੰਘ ਕੁਤਬਾ, ਹੌਲਦਾਰ ਬਲਕੌਰ ਸਿੰਘ, ਹੌਲਦਾਰ ਜਸਵਿੰਦਰ ਸਿੰਘ, ਹੌਲਦਾਰ ਜਗਦੀਪ ਸਿੰਘ, ਹੌਲਦਾਰ ਸੁਖਰਾਜ ਸਿੰਘ ਅਤੇ ਮਹਿਲਾ ਸਿਪਾਹੀ ਬੇਅੰਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ-950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪ... ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਜਗਜੀਤਪੁਰਾ ਦੇ ਵਿਕਾਸ ਲਈ 25 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ <br/>
Ad Position 24