20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਚ ਇੰਟਰਮਿਊਰਲ ਕਬੱਡੀ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 06-04-2026
ਟੱਲੇਵਾਲ, 5 ਅਪ੍ਰੈਲ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਅਤੇ ਪਿ੍ੰਸੀਪਲ ਚਰਨਦੀਪ ਸਿੰਘ (ਡਾ.) ਦੀ ਅਗਵਾਈ ਅਧੀਨ ਚੱਲ ਰਹੀ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਲੜੀ ਅਧੀਨ ਹੀ ਸੰਸਥਾ ਵਿਖੇ ਇੰਟਰਮਿਊਰਲ ਕਬੱਡੀ ਮੁਕਾਬਲੇ ਕਰਵਾਏ ਗਏ | ਇਸ ਖੇਡ ਸਮਾਗਮ ਵਿਚ ਕਾਲਜ ਦੇ ਚਾਰ ਹਾਊਸਾਂ-ਸਤਲੁਜ, ਬਿਆਸ, ਰਾਵੀ, ਜੇਹਲਮ ਹਾਊਸ-ਦੀਆਂ ਟੀਮਾਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਖੇਡ ਭਾਵਨਾ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਵਰਕ ਦੀ ਪ੍ਰਤੀਕਾਤਮਿਕ ਝਲਕ ਪੇਸ਼ ਕੀਤੀ | ਮੁਕਾਬਲੇ ਨੂੰ ਜੋਸ਼ ਅਤੇ ਜਜ਼ਬੇ ਨਾਲ ਖੇਡਦਿਆਂ ਖਿਡਾਰੀਆਂ ਨੇ ਦਰਸ਼ਕਾਂ ਨੂੰ ਖ਼ੂਬ ਰੁਮਾਂਚਿਤ ਕੀਤਾ | ਫਾਈਨਲ ਮੁਕਾਬਲਾ ਖ਼ਾਸ ਤੌਰ 'ਤੇ ਰੋਚਕ ਰਿਹਾ, ਜਿਸ ਵਿਚ ਰਾਵੀ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜੇਹਲਮ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਹ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ ਵਿਸ਼ਵਾਸ, ਸਮੇਂ ਦੀ ਪਾਬੰਦੀ ਅਤੇ ਅਗਵਾਈ ਦੇ ਗੁਣਾਂ ਨੂੰ ਵਿਕਸਿਤ ਕਰਨ ਲਈ ਕਰਵਾਏ ਗਏ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿਚ ਸਕਾਰਾਤਮਿਕ ਸੋਚ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਚਰਨਦੀਪ ਸਿੰਘ (ਡਾ.) ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਹਿੱਸਾ ਹਨ ਅਤੇ ਇਹ ਮਨੁੱਖ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਵਲੋਂ ਫਿਜ਼ੀਕਲ ਐਜੂਕੇਸ਼ਨ ਦੇ ਪ੍ਰੋਫੈਸਰ ਲਖਵਿੰਦਰ ਕੌਰ, ਟੀਮ ਇੰਚਾਰਜ ਪ੍ਰੋ. ਚਰਨਜੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਸਕਰਨ ਕੌਰ ਅਤੇ ਸਮੂਹ ਸਟਾਫ਼ ਦੀ ਇਨ੍ਹਾਂ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਲਈ ਪ੍ਰਸ਼ੰਸਾ ਕੀਤੀ ਗਈ | ਅੰਤ ਵਿਚ ਪਿ੍ੰਸੀਪਲ ਸਾਹਿਬ ਅਤੇ ਕਾਲਜ ਦੇ ਸਟਾਫ਼ ਵਲੋਂ ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਇਹ ਸਮਾਗਮ ਕਾਲਜ ਦੇ ਉੱਚ ਮਿਆਰੀ ਸਿੱਖਿਅਕ ਅਤੇ ਸਹਿ-ਪਾਠਕ੍ਰਮਿਕ ਵਾਤਾਵਰਨ ਦੀ ਪ੍ਰਤੀਕ ਰਿਹਾ | ਇਸ ਸਮੇਂ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਰਾਏਕੋਟ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਦੌਰਾਨ 230 ਮਰੀਜ਼ਾਂ ਦਾ ਕੀਤਾ ਚੈੱਕਅੱਪ <br/> ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ-950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪ...
Ad Position 24