ਤਪਾ ਮੰਡੀ, 6 ਅਪ੍ਰੈਲ (ਵਿਜੇ ਸ਼ਰਮਾ)-ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤਾਂ ਜੋ ਕਾਂਗਰਸ ਪਾਰਟੀ ਹਲਕਾ ਭਦੌੜ ਅੰਦਰ ਹੋਰ ਮਜ਼ਬੂਤ ਹੋ ਸਕੇ | ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਯੂਥ ਆਗੂ ਅਤੇ ਹਲਕਾ ਰਾਮਪੁਰਾ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ ਨੇ ਕਿਹਾ ਕਿ ਹਲਕਾ ਭਦੌੜ ਦੇ ਪਿੰਡ ਢਿੱਲਵਾਂ ਵਿਖੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕਿਉਂਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਚੰਗੇ ਬਹੁਮਤ ਨਾਲ ਜਿੱਤ ਕੇ ਪੰਜਾਬ ਅੰਦਰ ਸੱਤਾ ਵਿਚ ਆਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਲਾਰਿਆਂ ਦੀ ਸਰਕਾਰ ਹੈ ਜਿਸ ਨੇ ਅੱਜ ਤੱਕ ਸੂਬੇ ਦੇ ਲੋਕਾਂ ਨੂੰ ਲਾਰਿਆਂ ਵਿਚ ਰੱਖ ਕੇ ਗੁੰਮਰਾਹ ਕੀਤਾ ਗਿਆ ਹੈ | ਜਿਸ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਇਸ ਸਮੇਂ ਕੇਵਲ ਸਿੰਘ, ਕਰਮ ਸਿੰਘ, ਮੇਜਰ ਸਿੰਘ, ਕੌਰ ਸਿੰਘ, ਦਲਵਾਰਾ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਕੌਰ, ਮਨੋਜ ਕੁਮਾਰ ਅਤੇ ਹੋਰ ਕਾਂਗਰਸ ਦੇ ਵਰਕਰ ਹਾਜ਼ਰ ਸਨ |