30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪਿੰਡ ਹਮੀਦੀ ਦੀ ਜੰਮਪਲ ਜਸਪ੍ਰੀਤ ਕੌਰ ਦਿਉਲ ਸੁਪਰਡੈਂਟ ਹੋਮ ਦਾ ਅਹੁਦਾ ਸੰਭਾਲ ਕੇ ਧੀਆਂ ਲਈ ਬਣੀ ਪੇ੍ਰਰਨਾ ਸਰੋਤ

Ad Position 21
No active advertisement
ਅਜੀਤ ਡੈਸਕ 07-04-2026
ਮਹਿਲ ਕਲਾਂ, 6 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਦੀ ਜੰਮਪਲ ਜਸਪ੍ਰੀਤ ਕੌਰ ਦਿਉਲ ਨੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਬਤੌਰ ਸੁਪਰਡੈਂਟ ਹੋਮ ਆਪਣਾ ਅਹੁਦਾ ਸੰਭਾਲ ਕੇ ਸੂਬੇ ਦਾ ਮਾਣ ਵਧਾਇਆ ਹੈ | ਪਿੰਡ ਪੱਧਰ ਤੋਂ ਉੱਠ ਕੇ ਰਾਜ ਪੱਧਰ ਦੇ ਮਹੱਤਵਪੂਰਨ ਸਰਕਾਰੀ ਅਹੁਦੇ ਤੱਕ ਪਹੁੰਚਣ ਦੀ ਇਹ ਉਪਲਬਧੀ ਮਾਲਵਾ ਖੇਤਰ ਸਮੇਤ ਪੂਰੇ ਸੂਬੇ ਲਈ ਖ਼ੁਸ਼ੀ ਅਤੇ ਗੌਰਵ ਦਾ ਮੌਕਾ ਬਣੀ ਹੈ | ਜਸਪ੍ਰੀਤ ਕੌਰ ਦਿਉਲ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਧੰਨਾ ਸਿੰਘ ਦਿਉਲ ਵਾਸੀ ਹਮੀਦੀ ਦੀ ਹੋਣਹਾਰ ਧੀ ਹਨ ਅਤੇ ਸਿੱਖਿਆ ਤੇ ਸਮਾਜ ਸੇਵਾ ਦੀ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਉਨ੍ਹਾਂ ਨੇ ਇਹ ਮਾਣਯੋਗ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਲਏ ਗਏ ਸੁਪਰਡੈਂਟ ਹੋਮ ਦੇ ਕਠਨ ਮੁਕਾਬਲੇ ਦੀ ਪ੍ਰੀਖਿਆ ਸਫਲਤਾ ਪੂਰਵਕ ਪਾਸ ਕਰ ਕੇ ਯੋਗਤਾ ਸੂਚੀ 'ਚ ਆਪਣੀ ਥਾਂ ਬਣਾਈ | ਇਸ ਤੋਂ ਬਾਅਦ ਉਨ੍ਹਾਂ ਦਾ ਨਾਂਅ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਨਿਯੁਕਤੀ ਲਈ ਭੇਜਿਆ ਗਿਆ ਅਤੇ ਸਾਰੀ ਸਰਕਾਰੀ ਕਾਰਵਾਈ ਪੂਰੀ ਹੋਣ ਉਪਰੰਤ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪੱਕੀ ਨਿਯੁਕਤੀ ਜਾਰੀ ਕਰਦਿਆਂ ਲੁਧਿਆਣਾ ਵਿਖੇ ਤਾਇਨਾਤ ਕੀਤਾ ਗਿਆ | ਸਰਕਾਰੀ ਹੁਕਮਾਂ ਦੀ ਪਾਲਨਾ ਕਰਦਿਆਂ ਉਨ੍ਹਾਂ ਨੇ ਜਮਾਲਪੁਰ ਸਥਿਤ ਸਰਕਾਰੀ ਸੰਸਥਾ ਵਿਚ ਬਤੌਰ ਸੁਪਰਡੈਂਟ ਹੋਮ ਆਪਣਾ ਅਹੁਦਾ ਸੰਭਾਲ ਕੇ ਜ਼ਿੰਮੇਵਾਰੀਆਂ ਨਿਭਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ | ਇਹ ਅਹੁਦਾ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ, ਪੁਨਰਵਾਸ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਸੰਵੇਦਨਸ਼ੀਲ ਜ਼ਿੰਮੇਵਾਰੀਆਂ ਨਾਲ ਸਬੰਧਿਤ ਹੈ, ਜਿਸ ਕਾਰਨ ਇਸ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ | ਜਸਪ੍ਰੀਤ ਕੌਰ ਦਿਉਲ ਦੀ ਇਸ ਉਪਲਬਧੀ ਨਾਲ ਮਾਲਵਾ ਖੇਤਰ ਸਮੇਤ ਪੂਰੇ ਪੰਜਾਬ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਸਮਾਜਿਕ, ਸਿੱਖਿਅਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜੇ ਜਾ ਰਹੇ ਹਨ | ਲੋਕਾਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਂਦਿਆਂ ਸਮਾਜਿਕ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਗੀ ਅਤੇ ਆਪਣੀ ਸੇਵਾ ਨਾਲ ਨਵੀਆਂ ਮਿਸਾਲਾਂ ਕਾਇਮ ਕਰੇਗੀ | ਇਹ ਕਾਮਯਾਬੀ ਪੰਜਾਬ ਦੀਆਂ ਨੌਜਵਾਨ ਧੀਆਂ ਲਈ ਉਮੀਦ ਦਾ ਚਾਨਣ ਬਣ ਕੇ ਸਾਹਮਣੇ ਆਈ ਹੈ ਅਤੇ ਇਹ ਸੰਦੇਸ਼ ਦਿੰਦੀ ਹੈ ਕਿ ਮਿਹਨਤ, ਸਿੱਖਿਆ ਅਤੇ ਦਿ੍ੜ੍ਹ ਇਰਾਦੇ ਨਾਲ ਹਰ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਮਾਰਕੀਟ ਕਮੇਟੀ ਦੇ 24 ਖਰੀਦ ਕੇਂਦਰਾਂ 'ਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਤਪਾ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਵਿਜੇ ਸ਼ਰਮਾ ਬਣੇ ਪ੍ਰਧਾਨ-ਵਿਸ਼ਵਜੀਤ ਸ਼ਰਮਾ ਬਣੇ ਚੇਅਰਮੈਨ
Ad Position 24