30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਕਾਲ ਅਕੈਡਮੀ ਮਨਾਲ ਵਿਖੇ ਨਵੇਂ ਸੈਸ਼ਨ ਦੀ ਸ਼ੁੱਭ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-04-2026
ਮਹਿਲ ਕਲਾਂ, 6 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੱੁਭ ਆਰੰਭਤਾ ਧਾਰਮਿਕ ਅਤੇ ਆਤਮਿਕ ਮਾਹੌਲ 'ਚ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਚੰਗੇ ਭਵਿੱਖ, ਸਫਲਤਾ ਅਤੇ ਸਕੂਲ ਦੀ ਤਰੱਕੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਦੌਰਾਨ ਸਕੂਲ 'ਚ ਸ਼ਾਂਤੀ ਅਤੇ ਭਗਤੀ ਭਰਿਆ ਵਾਤਾਵਰਨ ਬਣਿਆ ਰਿਹਾ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਅਰਸ਼ਪ੍ਰੀਤ ਕੌਰ, ਪੰਜਾਬੀ ਅਧਿਆਪਕ ਸੁਖਦੀਪ ਸਿੰਘ, ਮਾਸਟਰ ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਹਾਜ਼ਰੀ ਭਰੀ | ਸਾਰੇ ਸਟਾਫ਼ ਮੈਂਬਰਾਂ ਨੇ ਮਿਲ ਕੇ ਅਰਦਾਸ ਕੀਤੀ ਕਿ ਨਵਾਂ ਸੈਸ਼ਨ ਵਿਦਿਆਰਥੀਆਂ ਲਈ ਸਫਲਤਾਵਾਂ ਭਰਿਆ ਹੋਵੇ ਅਤੇ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰਾਂ ਦੀ ਵੀ ਪੇ੍ਰਰਨਾ ਮਿਲੇ | ਇਸ ਮੌਕੇ ਉੱਤੇ ਸਕੂਲ ਪ੍ਰਬੰਧਨ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਧਾਰਮਿਕ ਰੂਪ ਵਿਚ ਮਨਾਉਣ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਸਾਰੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਵਰਗ ਕਮਜ਼ੋਰ ਹੋਇਆ ਤਾਂ ਇਸ ਦਾ ਸਿੱਧਾ ਅਸਰ ਕਿਸਾਨਾਂ 'ਤੇ ਪਵੇਗਾ-ਬੀਬੀ ਬਾਲੀਆਂ ਅਤੇ ਆਸ਼ੂ ਭੂਤ ਅਗਲੀ ਖ਼ਬਰ 'ਆਪ' ਦੇ ਜੁਝਾਰੂ ਆਗੂ ਗਗਨਦੀਪ ਸਿੰਘ ਠੀਕਰੀਵਾਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24