ਹੰਡਿਆਇਆ, 6 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ, ਦੂਜੀ ਤੇ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |