31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਾਰਕੀਟ ਕਮੇਟੀ ਬਰਨਾਲਾ ਉੱਪਰ ਪੂਰੀ ਤਰ੍ਹਾਂ ਢੁਕਦੀ ਹੈ 'ਬੂਹੇ ਆਈ ਜੰਝ ਵਿੰਨੋ ਕੁੜੀ ਦੇ ਕੰਨ' ਵਾਲੀ ਕਹਾਵਤ

Ad Position 21
No active advertisement
ਅਜੀਤ ਡੈਸਕ 07-04-2026
ਟੱਲੇਵਾਲ, 6 ਅਪੈ੍ਰਲ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਐਲਾਨ ਕਰਨ ਦੇ ਨਾਲ ਹੀ ਪ੍ਰਸ਼ਾਸਨ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਵੀ ਜਾਰੀ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ, ਕਿਉਂਕਿ ਭਾਵੇਂ ਮੌਸਮ ਕਾਰਨ ਕਣਕ ਦੀ ਫ਼ਸਲ ਦੀ ਵਾਢੀ ਅਜੇ ਨਹੀਂ ਸ਼ੁਰੂ ਹੋਈ, ਪਰ ਇਕ ਦੋ ਦਿਨ ਮੌਸਮ ਖ਼ੁਸ਼ਕ ਰਹਿਣ ਉਪਰੰਤ ਵਾਢੀ ਸ਼ੁਰੂ ਹੋਣ ਦੇ ਅਸਾਰ ਹਨ | ਜਿਸ ਲਈ ਪ੍ਰਸ਼ਾਸਨ ਨੂੰ ਪੁਖ਼ਤਾ ਪ੍ਰਬੰਧ ਰੱਖਣੇ ਚਾਹੀਦੇ ਸਨ, ਪਰ ਇੱਥੇ ਉਲਟ ਹੋ ਰਿਹਾ ਹੈ, ਕਿਉਂਕਿ ਬਰਨਾਲਾ ਮਾਰਕੀਟ ਕਮੇਟੀ ਅਧੀਨ ਆਉਂਦੇ ਪਿੰਡ ਚੀਮਾ, ਭੋਤਨਾ ਅਤੇ ਕੈਰੇ ਵਿਖੇ ਦਾਣਾ ਮੰਡੀਆਂ ਦੀ ਅਜੇ ਸਫ਼ਾਈ ਸ਼ੁਰੂ ਹੀ ਹੋਈ ਹੈ ਅਤੇ ਮੰਡੀਆਂ ਵਿਚ ਪਾਥੀਆਂ ਪੱਥੀਆਂ ਹੋਈਆਂ ਪਈਆਂ ਸਨ ਅਤੇ ਪਿੰਡ ਚੀਮਾ ਵਿਖੇ ਤਾਂ ਟੱਪਰੀਵਾਸ ਪਰਿਵਾਰ ਵੀ ਅਜੇ ਮੰਡੀ ਵਿਚ ਬੈਠੇ ਸਨ | ਉਕਤ ਖ਼ਰੀਦ ਕੇਂਦਰਾਂ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਦੇਖਣ ਨੂੰ ਮਿਲੀ | ਇਸ ਤੋਂ ਇਲਾਵਾ, ਖ਼ਰੀਦ ਕੇਂਦਰਾਂ 'ਤੇ ਪੀਣ ਵਾਲੇ ਪਾਣੀ ਅਤੇ ਬਿਜਲੀ ਵਰਗੀਆਂ ਸਹੂਲਤਾਂ ਵੀ ਅਜੇ ਤੱਕ ਮੁਹੱਈਆ ਨਹੀਂ ਕਰਵਾਈਆਂ ਗਈਆਂ | ਇਸ ਸਬੰਧੀ ਜਦ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸਮਨਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਦਾਣਾ ਮੰਡੀਆਂ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਜਲਦ ਹੀ ਮੰਡੀਆਂ ਵਿਚ ਸਫ਼ਾਈ ਦੇ ਕਾਰਜ ਨੇਪਰੇ ਚਾੜ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ 140 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ
Ad Position 24