140 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ
ਅਜੀਤ ਡੈਸਕ
07-04-2026
ਬਰਨਾਲਾ, 6 ਅਪ੍ਰੈਲ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ 2 ਵਿਅਕਤੀਆਂ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਬਲਵੰਤ ਸਿੰਘ ਵਾਸੀ ਬਰਨਾਲਾ, ਅਮਨ ਵਾਸੀ ਸੰਘੇੜਾ ਨਸ਼ਾ ਵੇਚਣ ਦੇ ਆਦੀ ਹਨ ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਜਿਸ ਕੋਲ ਭਾਰੀ ਮਾਤਰਾ 'ਚ ਨਸ਼ਾ ਹੈ | ਜੋ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |