10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਕਾਰਨ ਦੱਸੋ ਨੋਟਿਸ ਜਾਰੀ <br/>

Ad Position 21
No active advertisement
ਅਜੀਤ ਡੈਸਕ 08-04-2026
ਮਹਿਲ ਕਲਾਂ, 7 ਅਪ੍ਰੈਲ (ਤਰਸੇਮ ਸਿੰਘ ਗਹਿਲ)-ਭਾਈ ਲਾਲੋ ਪੰਜਾਬੀ ਮੰਚ ਦੇ ਮੁੱਖ ਸੰਸਥਾਪਕ ਹਰਜੀਤ ਸਿੰਘ ਖ਼ਿਆਲੀ ਦੇ ਖ਼ਿਲਾਫ਼ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਵਲੋਂ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਦੇ ਕੰਮਾਂ ਵਿਘਨ ਪਾਉਣ ਦੇ ਮਾਮਲੇ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ | ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਮਹਿਕਮੇ ਵਲੋਂ ਜਾਰੀ ਕੀਤੇ ਪੱਤਰ ਮੁਤਾਬਿਕ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਰਨਾਲਾ ਨੇ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਵਲੋਂ ਬੀਤੇ ਵਰ੍ਹੇ ਪਾਏ ਗਏ ਇਕ ਮਤੇ ਦਾ ਹਵਾਲਾ ਦੇ ਕੇ ਲਿਖਿਆ ਕਿ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਵਲੋਂ ਉਸਾਰੇ ਜਾ ਰਹੇ ਹੈਲਥ ਸੈਂਟਰ ਤੋਂ ਇਲਾਵਾ ਪੰਚਾਇਤ ਦੇ ਹਰ ਕੰਮ ਵਿਚ ਹਰਜੀਤ ਸਿੰਘ ਖ਼ਿਆਲੀ ਵਲੋਂ ਅੜਿੱਕਾ ਪਾਇਆ ਜਾ ਰਿਹਾ ਹੈ ਜਿਸ ਦਾ ਪੰਚਾਇਤੀ ਰਾਜ ਮਹਿਕਮੇ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਵਲੋਂ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਲੋੜੀਂਦੇ ਸਾਜੋ ਸਮਾਨ ਦੀ ਘਾਟ ਅਤੇ ਡਾਕਟਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਦਾ ਮੁੱਦਾ ਬੜੇ ਜ਼ੋਰ ਸ਼ੋਰ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਠਾਇਆ ਗਿਆ ਸੀ, ਜਿਸ ਤੋਂ ਬਾਅਦ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਸਿਹਤ ਵਿਭਾਗ ਵਲੋਂ ਖ਼ਾਲੀ ਅਸਾਮੀਆਂ ਨੰੂ ਭਰਨ ਦਾ ਭਰੋਸਾ ਦੇਣ ਉਪਰੰਤ ਉਕਤ ਸੰਘਰਸ਼ ਨੰੂ ਭਾਈ ਲਾਲੋ ਮੰਚ ਪੰਜਾਬੀ ਵਲੋਂ ਖ਼ਤਮ ਕਰ ਦਿੱਤਾ ਗਿਆ | ਇਸ ਸਮੇਂ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਇਸ ਮਾਮਲੇ ਵਿਚ ਕੋਝੀ ਸਿਆਸਤ ਹੋ ਰਹੀ ਹੈ, ਸਰਕਾਰਾਂ ਨਹੀਂ ਚਾਹੁੰਦੀਆਂ ਕਿ ਨੌਜਵਾਨ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ | ਵਿਭਾਗ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਹੈਲਥ ਸੈਂਟਰ ਤੋਂ ਇਲਾਵਾ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਦੇ ਕੰਮਾਂ ਵਿਚ ਅੜਿੱਕਾ ਪਾਉਣ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਨੌਜਵਾਨ ਖ਼ਿਆਲੀ ਨੇ ਕਿਹਾ ਕਿ ਗ੍ਰਾਮ ਪੰਚਾਇਤ ਮਹਿਲ ਕਲਾਂ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ ਹਨ ਨਾਲ ਹੀ ਉਨ੍ਹਾਂ ਕਿਹਾ ਕਿ ਮਹਿਲ ਕਲਾਂ ਵਿਚ ਜਦੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਆਧੁਨਿਕ ਸਹੂਲਤਾਂ ਨਾਲ ਭਰਿਆ ਕਮਿਊਨਿਟੀ ਹੈਲਥ ਸੈਂਟਰ ਬਣਿਆ ਹੋਇਆ ਹੈ, ਤਾਂ ਫਿਰ ਦੁਬਾਰਾ ਤੋਂ ਹੈਲਥ ਸੈਂਟਰ ਕਿਉਂ ਉਸਾਰਿਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਨਵੇਂ ਸਿਰੇ ਤੋਂ ਉਸਾਰੇ ਜਾ ਰਹੇ ਹੈਲਥ ਸੈਂਟਰ 'ਤੇ ਲੱਖਾਂ ਰੁਪਇਆ ਖ਼ਰਚ ਕਰਨ ਦੀ ਬਜਾਏ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਅਤੇ ਮਹਿਲ ਕਲਾਂ ਨੰੂ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਜਾ ਹੋਰ ਸਾਜੋ ਸਮਾਨ ਦੀ ਘਾਟ ਨੰੂ ਪੂਰਾ ਕਰਨ ਦੀ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਜਾਰੀ ਕੀਤੇ ਪੱਤਰ ਦੇ ਖ਼ਿਲਾਫ਼ ਆਉਂਦੇ ਦਿਨਾਂ ਵਿਚ ਜਨਤਕ ਜਥੇਬੰਦੀਆਂ ਦਾ ਇਕੱਠ ਕਰ ਕੇ ਅਗਲੇਰੇ ਸੰਘਰਸ਼ ਲਈ ਭਾਈ ਲਾਲੋ ਪੰਜਾਬੀ ਮੰਚ ਵਲੋਂ ਵਿਚਾਰਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਰੋਜ਼ਾਨਾ ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸੰਤੁਲਿਤ ਭੋਜਨ ਖਾਣ ਸੰਬੰਧੀ ਕੀਤਾ ਜਾਗਰੂਕ <br/>
Ad Position 24