ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 'ਵਿਸ਼ਵ ਸਿਹਤ ਦਿਵਸ' ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ ਅਤੇ ਡਾ: ਨਿਰਪਾਲ ਸਿੰਘ ਵਲੰਟੀਅਰਾਂ ਨੂੰ ਵਿਸ਼ਵ ਸਿਹਤ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ: ਮਨਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ |