10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਛੱਪੜ ਦਾ ਗੰਦਾ ਪਾਣੀ ਪਿੰਡ ਵਾਸੀਆਂ ਦੇ ਘਰਾਂ 'ਚ ਵੜਿਆ, ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 08-04-2026
ਰੂੜੇਕੇ ਕਲਾਂ, 7 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਬਦਰਾ ਵਿਖੇ ਛੱਪੜ ਦਾ ਗੰਦਾ ਪਾਣੀ ਪਿੰਡ ਵਾਸੀਆਂ ਦੇ ਘਰਾਂ ਵਿਚ ਵੜਨ ਅਤੇ ਗੰਦੀ ਬਦਬੂ ਤੋਂ ਦੁਖੀ ਪਿੰਡ ਵਾਸੀਆਂ ਸਾਬਕਾ ਮੈਂਬਰ ਗੁਰਲਾਲ ਸਿੰਘ, ਜਸਵਿੰਦਰ ਸਿੰਘ, ਕਾਕਾ ਸਿੰਘ, ਬਲੌਰ ਸਿੰਘ, ਮਨਜੀਤ ਕੌਰ, ਅਮਰਜੀਤ ਕੌਰ, ਸੁਰਿੰਦਰ ਸਿੰਘ, ਅਜੈਬ ਸਿੰਘ, ਗੋਗਾ ਸਿੰਘ, ਨਿੱਕਾ ਖ਼ਾਨ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਵਾਲੇ ਛੱਪੜ ਦਾ ਗੰਦਾ ਪਾਣੀ ਛੱਪੜ ਤੋਂ ਵਾਪਸ ਆ ਕੇ ਪਿੰਡ ਵਾਸੀਆਂ ਦੇ ਘਰਾਂ ਵਿਚ ਦਾਖਲ ਹੋ ਰਿਹਾ ਹੈ | ਪਿੰਡ ਦੀਆਂ ਗਲੀਆਂ ਵਿਚ ਛੱਪੜ ਦੇ ਭਰੇ ਗੰਦੇ ਪਾਣੀ ਦੀ ਗੰਦੀ ਬਦਬੂ ਨੇ ਪਿੰਡ ਵਾਸੀਆਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ | ਰੋਜ਼ਾਨਾ ਗਲੀਆਂ ਵਿਚ ਭਰੇ ਖੜ੍ਹੇ ਗੰਦੇ ਪਾਣੀ ਵਿਚ ਦੀ ਲੰਘ ਕੇ ਸਕੂਲ ਦੇ ਵਿਦਿਆਰਥੀਆਂ, ਗੁਰਦੁਆਰਾ ਸਾਹਿਬ ਦੇ ਸ਼ਰਧਾਲੂਆਂ ਨੂੰ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਗੰਦੇ ਪਾਣੀ ਦੀ ਫੈਲ ਰਹੀ ਬਦਬੂ ਕਾਰਨ ਪਿੰਡ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਲੱਗਣ ਤਾਂ ਡਰ ਬਣਿਆ ਹੋਇਆ ਹੈ | ਥੋੜ੍ਹਾ ਮੀਂਹ ਆਉਣ 'ਤੇ ਛੱਪੜ ਦਾ ਪਾਣੀ ਗਲੀਆਂ ਰਾਹੀਂ ਪਿੰਡ ਵਾਸੀਆਂ ਦੇ ਰਹਾਇਸ਼ੀ ਮਕਾਨਾਂ ਅੰਦਰ ਜਾਣ ਕਰ ਕੇ ਘਰਾਂ ਦਾ ਘਰੇਲੂ ਵਰਤੋਂ ਦਾ ਸਾਰਾ ਸਮਾਨ ਖ਼ਰਾਬ ਹੋ ਜਾਂਦਾ ਹੈ | ਘਰਾਂ ਦੀਆਂ ਇਮਾਰਤਾਂ ਦਾ ਨੁਕਸਾਨ ਹੋ ਰਿਹਾ ਹੈ | ਇਕੱਤਰ ਹੋਏ ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਡੀ.ਸੀ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਪਿੰਡ ਦੀਆਂ ਗਲੀਆਂ ਅਤੇ ਪਿੰਡ ਵਾਸੀਆਂ ਦੇ ਘਰਾਂ ਵਿਚ ਭਰੇ ਖੜ੍ਹੇ ਗੰਦੇ ਪਾਣੀ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਪਰਵੇਜ਼ ਖ਼ਾਨ, ਫ਼ਿਰੋਜ਼ ਖ਼ਾਨ, ਅਨੂ ਖ਼ਾਨ, ਬੱਬਲੂ ਖ਼ਾਨ, ਬਿੱਲੂ ਖ਼ਾਨ, ਜੀਵਨ ਖ਼ਾਨ, ਬਿੱਲੂ ਰਾਮ, ਪ੍ਰਤਾਪ ਸਿੰਘ, ਬੂਟਾ ਸਿੰਘ, ਸਤਪਾਲ ਸਿੰਘ, ਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵੰਤ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਜਗਸੀਰ ਸਿੰਘ, ਚਮਕੌਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24