ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਸੀ.ਐੱਸ.ਈ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 8.44 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਪਹਿਲਾ, ਜਸਪ੍ਰੀਤ ਕੌਰ ਨੇ 8.04 ਸੀ.ਜੀ.ਪੀ.ਏ. ਅੰਕ ਲੈ ਕੇ ਦੂਜਾ, ਸ਼ਰਣਦੀਪ ਕੌਰ ਨੇ 7.80 ਸੀ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਵਾਈਸ ਚੇਅਰਮੈਨ ਰਾਜੀਵ ਮੰਗਲਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ, ਜਨਰਲ ਸਕੱਤਰ ਵਿੱਕੀ ਸਿੰਗਲਾ, ਜੁਆਇੰਟ ਸਕੱਤਰ ਇੰਦਰਪਾਲ ਗੋਇਲ, ਐਡੀਸ਼ਨਲ ਸਕੱਤਰ ਮੋਹਿਤ ਮੰਗਲਾ, ਖ਼ਜ਼ਾਨਚੀ ਅਸ਼ਵਨੀ ਸਿੰਗਲਾ, ਡੀਨ ਅਕਾਦਮਿਕ ਡਾ: ਭਾਵੇਤ, ਮੈਂਬਰ ਹਰਭਜਨ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ |