ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਰਾਗੀ ਸਿੰਘਾਂ ਵਲੋਂ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |