ਬਰਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿਚੋਂ ਕੁੱਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਅਸਿਸਟੈਂਟ ਕਮਿਸ਼ਨਰ ਸਟੇਟ ਟੈਕਸ ਸੁਮਿਤ ਥਾਪਰ, ਜੀ.ਐਮ. ਡੀ.ਆਈ.ਸੀ. ਨੀਰਜ ਸੇਤੀਆ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰ ਮੌਜੂਦ ਸਨ |