ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਤਿਲਕ ਲਗਾ ਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ | ਸਟਾਫ਼ ਵਲੋਂ ਮਾਂ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |