11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 14 ਨੂੰ <br/>

Ad Position 21
No active advertisement
ਅਜੀਤ ਡੈਸਕ 08-04-2026
ਮਹਿਲ ਕਲਾਂ, 7 ਅਪ੍ਰੈਲ (ਅਵਤਾਰ ਸਿੰਘ ਅਣਖੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵਲੋਂ 27ਵਾਂ ਵਿਸ਼ਾਲ ਖ਼ੂਨਦਾਨ ਕੈਂਪ ਮਿਤੀ 14 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਗੁਰਦੁਆਰਾ ਸਾਹਿਬ ਕਮੇਟੀ, ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕਾਂ ਬਲਜਿੰਦਰ ਸਿੰਘ ਢਿੱਲੋਂ, ਪ੍ਰਧਾਨ ਮਿੱਠਾ ਸਿੰਘ, ਅਜੈਬ ਸਿੰਘ ਜੰਡਸਰ ਸਾਹਿਬ, ਸੋਨੀ ਮਾਂਗੇਵਾਲ, ਰਮਨਦੀਪ ਸਿੰਘ ਠੁੱਲੀਵਾਲ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰੇਗੀ | ਇਸ ਸਮੇਂ ਖ਼ੂਨਦਾਨੀਆਂ ਤੋਂ ਇਲਾਵਾ ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਇਸ ਲੋਕ ਭਲਾਈ ਦੇ ਕਾਰਜ ਦੀ ਸਫਲਤਾ ਲਈ ਖ਼ੂਨਦਾਨੀਆਂ ਨੂੰ ਭਰਵੇਂ ਸਹਿਯੋਗ ਦੀ ਅਪੀਲ ਕੀਤੀ ਹੈ | ਇਸ ਸਬੰਧੀ ਆਗੂ ਬਲਵਿੰਦਰ ਸਿੰਘ ਵਜੀਦਕੇ, ਮੇਘ ਰਾਜ ਜੋਸ਼ੀ, ਜਗਸੀਰ ਧਾਲੀਵਾਲ, ਬਲਵੰਤ ਚੁਹਾਣਕੇ, ਭਾਈ ਰਾਜਵਿੰਦਰ ਸਿੰਘ, ਪ੍ਰਦੀਪ ਲੋਹਗੜ੍ਹ, ਸੁਖਵੀਰ ਜਗਦੇ, ਗੁਰਪ੍ਰੀਤ ਅਣਖੀ, ਜਗਮੋਹਣ ਸ਼ਾਹ ਰਾਏਸਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦੇ ਰੂਪ 'ਚ 27ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਪਗੜ੍ਹ ਵਿਖੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੋਕਾਂ ਨੂੰ ਮਾਲਕੀ ਪੱਤਰ ਸੌਂਪੇ <br/> ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਕੀਤੀ ਸ਼ੁਰੂਆਤ <br/>
Ad Position 24