11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿੰਡ ਦੀਪਗੜ੍ਹ ਵਿਖੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੋਕਾਂ ਨੂੰ ਮਾਲਕੀ ਪੱਤਰ ਸੌਂਪੇ <br/>

Ad Position 21
No active advertisement
ਅਜੀਤ ਡੈਸਕ 08-04-2026
ਭਦੌੜ, 7 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਪਿੰਡ ਦੀਪਗੜ੍ਹ ਵਿਖੇ ਲਾਲ ਲਕੀਰ ਅਧੀਨ ਆਉਂਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸੌਂਪੇ ਗਏ | ਇਸ ਮੌਕੇ ਵਿਧਾਇਕ ਲਾਭ ਸਿੰਘ ਅਤੇ ਆਯੂਸ਼ ਗੋਇਲ ਐਸ.ਡੀ.ਐਮ. ਤਪਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ' ਮੇਰਾ ਘਰ ਮੇਰੇ ਨਾਮ' ਯੋਜਨਾ ਦੇ ਤਹਿਤ, ਸੂਬੇ ਦੇ ਲਾਲ ਲਕੀਰ ਅਤੇ ਆਬਾਦੀ ਦੇਹ ਇਲਾਕਿਆਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਜਾ ਰਹੀ ਹੈ | ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਉਨ੍ਹਾਂ ਪਰਿਵਾਰਾਂ ਨੂੰ ਸਸ਼ਕਤ ਬਣਾਉਣਾ ਹੈ ਜੋ ਕਈ ਸਾਲਾਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਕੋਲ ਮਾਲਕੀ ਦਸਤਾਵੇਜ਼ਾਂ ਦੀ ਘਾਟ ਸੀ | ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫ਼ੈਸਲਾ ਵੱਡੀ ਗਿਣਤੀ ਵਿਚ ਉਨ੍ਹਾਂ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰੇਗਾ ਜੋ ਲੰਬੇ ਸਮੇਂ ਤੋਂ ਮੁਸ਼ਕਲ ਹਲਾਤਾਂ ਵਿਚ ਰਹਿ ਰਹੇ ਹਨ ਇੱਕ ਵਾਰ ਲਾਗੂ ਹੋਣ ਤੋਂ ਬਾਅਦ, ਉਹ ਆਪਣੇ ਘਰਾਂ ਦੇ ਕਾਨੂੰਨੀ ਮਾਲਕ ਬਣ ਜਾਣਗੇ, ਜਾਇਦਾਦ ਦੇ ਵਿਵਾਦਾਂ ਅਤੇ ਪ੍ਰਸ਼ਾਸਨਿਕ ਮੁਸ਼ਕਲਾਂ ਤੋਂ ਰਾਹਤ ਪਾਉਣਗੇ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ ਢਿੱਲੋਂ, ਪ੍ਰਧਾਨ ਜੋਗਿੰਦਰ ਸਿੰਘ ਮਠਾੜੂ, ਪਿ੍ੰਸ: ਭੁਪਿੰਦਰ ਸਿੰਘ ਢਿੱਲੋਂ, ਭਗਵੰਤ ਸਿੰਘ, ਰੇਸ਼ਮ ਸਿੰਘ, ਮੁਕੰਦ ਸਿੰਘ, ਗੁਰਦੀਪ ਸਿੰਘ, ਅਜੈਬ ਸਿੰਘ ਗਿਆਨੀ, ਅਮਨਦੀਪ ਸਿੰਘ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਦੀਪਕ ਸ਼ਰਮਾ ਪਟਵਾਰੀ, ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ, ਰਣਜੀਤ ਸਿੰਘ, ਗੁਰਤੇਜ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 14 ਨੂੰ <br/>
Ad Position 24