11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਹੰਡਿਆਇਆ, 7 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ 'ਚ ਸਮਾਗਮ ਕਰਵਾਏ ਗਏ | ਜਿਸ 'ਚ ਹਜ਼ੂਰੀ ਰਾਗੀ ਹਰਵਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਕਥਾ ਵਾਚਕ ਕੁਲਵੰਤ ਸਿੰਘ ਭੈਣੀ ਫੱਤਾ ਨੇ ਕਥਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਦੁਨੀਆ ਨੂੰ ਤਾਰਨ ਲਈ ਆਪਣਾ ਸਾਰਾ ਜੀਵਨ ਲੇਖੇ ਲਾਇਆ | ਉਨ੍ਹਾਂ ਕਿਹਾ ਕਿ ਸਾਨੰੂ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਅਮਰਜੀਤ ਸਿੰਘ, ਮਨਦੀਪ ਕੌਰ, ਤਰਨਜੀਤ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ ਸਮੇਤ ਸ਼ਾਮਿਲ ਸਨ | ਇਸੇ ਤਰ੍ਹਾਂ ਖੱੁਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਬ੍ਰਾਹਮਣ ਭਾਈਚਾਰੇ ਵਲੋਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਭੋਗ ਪਾਏ ਗਏ | ਇਸ ਸਮੇਂ ਭਗਵਾਨ ਦਾਸ, ਨਛੱਤਰ ਰਾਮ, ਗਿਰਧਾਰੀ ਲਾਲ, ਹਰਪ੍ਰੀਤ ਸ਼ਰਮਾ, ਸੁਰਜੀਤ ਰਾਮ, ਸਰਪੰਚ ਦਵਿੰਦਰ ਸਿੰਘ ਰਟੋਲ, ਨਿੰਦਰਜੀਤ ਸਿੰਘ, ਗੁਰਜੀਤ ਸਿੰਘ ਗਿੰਨੀ, ਅਮਰੀਕ ਸਿੰਘ ਚੂੰਘਾ, ਸੁਖਪਾਲ ਰਾਮ, ਖੁਸ਼ਵਿੰਦਰ ਪਾਲ, ਰਾਮ ਚੰਦ, ਪਿੱਲੂ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਬਰਨਾਲਾ ਵਿਖੇ ਗਦਾ ਯਾਤਰਾ ਦਾ ਕੀਤਾ ਗਿਆ ਸਵਾਗਤ 21 ਫੁੱਟ ਲੰਮੀ ਅਤੇ 101 ਕਿੱਲੋ ਗ੍ਰਾਮ ਵਜ਼ਨ ਦੀ ਹੈ ਗਦਾ...
Ad Position 24