11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਤਪਾ ਮੰਡੀ, 7 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਸਬ ਡਵੀਜ਼ਨਲ ਹਸਪਤਾਲ ਤਪਾ ਸਮੇਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਕੇਂਦਰਾਂ 'ਚ ਅੱਜ 'ਵਿਸ਼ਵ ਸਿਹਤ ਦਿਵਸ' ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ | ਇੱਥੇ ਕਰਵਾਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਵਿਸ਼ਵ ਸਿਹਤ ਦਿਵਸ ਦਾ ਇਸ ਸਾਲ ਦਾ ਥੀਮ 'ਸਿਹਤ ਲਈ ਇੱਕਜੁੱਟ: ਵਿਗਿਆਨ ਦੇ ਨਾਲ ਖੜ੍ਹੇ ਰਹੋ' ਹੈ | ਇਹ ਥੀਮ ਵਿਗਿਆਨਕ ਸਹਿਯੋਗ, ਮਜ਼ਬੂਤ ਸਿਹਤ ਪ੍ਰਣਾਲੀਆਂ ਅਤੇ ਸਾਂਝੀ ਸਿਹਤ 'ਤੇ ਕੇਂਦਰਿਤ ਹੈ ਤਾਂ ਜੋ ਇੱਕ ਸੁਰੱਖਿਅਤ ਭਵਿੱਖ ਬਣਾਇਆ ਜਾ ਸਕੇ | ਇਸ ਦਾ ਮਕਸਦ ਵਿਗਿਆਨ 'ਤੇ ਆਧਾਰਿਤ ਨੀਤੀਆਂ ਰਾਹੀਂ ਗਲੋਬਲ ਸਿਹਤ ਚੁਨੌਤੀਆਂ ਦਾ ਸਾਹਮਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿਚ ਵਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਸੰਤੁਲਿਤ ਖ਼ੁਰਾਕ ਅਤੇ ਰੋਜ਼ਾਨਾ ਕਸਰਤ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਵਿਗਿਆਨਕ ਖੋਜਾਂ ਨੇ ਵੱਡੀ ਗਿਣਤੀ ਬਿਮਾਰੀਆਂ ਨੂੰ ਠੱਲ੍ਹ ਪਾਈ ਹੈ | ਟੀਕਾਕਰਨ ਨਾਲ ਕਈ ਮਾਰੂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕਿਆ ਹੈ | ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਨਾਲ ਅਸੀਂ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾ ਸਕਦੇ ਹਾਂ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਹਰ ਨਾਗਰਿਕ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਨਸ਼ਿਆਂ ਅਤੇ ਜੰਕ ਫੂਡ ਵਰਗੀਆਂ ਮਾੜੀਆਂ ਆਦਤਾਂ ਦਾ ਤਿਆਗ ਕਰ ਕੇ ਕੁਦਰਤੀ ਖ਼ੁਰਾਕ ਵੱਲ ਮੁੜਨਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਆਈ. ਰਣਜੀਵ ਕੁਮਾਰ, ਮ.ਪ.ਹ.ਵ ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24