11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਰੂਪ ਸਿੰਘ ਛੰਨਾ, ਚਮਕੌਰ ਸਿੰਘ, ਕਮਲਜੀਤ ਕੌਰ ਬਰਨਾਲਾ, ਪਵਿੱਤਰ ਸਿੰਘ ਲਾਲੀ, ਮਨਜੀਤ ਰਾਜ, ਦਰਸ਼ਨ ਸਿੰਘ ਉੱਗੋਕੇ, ਦਰਸ਼ਨ ਸਿੰਘ ਮਹਿਤਾ, ਜੱਗਾ ਸਿੰਘ ਬਦਰਾ ਨੇ ਕਿਹਾ ਕਿ ਭਾਰਤ ਵਿਸ਼ਵ ਵਪਾਰ ਸਮਝੌਤੇ ਤੋਂ ਬਾਹਰ ਆਵੇ, 58 ਸਾਲ ਤੋਂ ਵੱਧ ਉਮਰ ਵਾਲੇ ਅÏਰਤਾਂ, ਮਜ਼ਦੂਰ ਅਤੇ ਕਿਸਾਨਾਂ ਦੀ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਪਾਰਲੀਮੈਂਟ ਅੰਦਰ ਕਾਨੂੰਨ ਪਾਸ ਕਰ ਕੇ ਦਿੱਤੀ ਜਾਵੇ, ਕਿਸਾਨਾਂ 'ਤੇ ਦਿੱਲੀ ਅੰਦੋਲਨ ਦੌਰਾਨ ਅਤੇ ਪਹਿਲਾਂ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਗੜ੍ਹੇ ਮਾਰੀ ਦੇ ਨਾਲ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਦਾ ਤੁਰੰਤ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ, ਖੇਤੀ ਖੇਤਰ ਦੀ ਦੇਸ਼ 60 ਫ਼ੀਸਦੀ ਆਬਾਦੀ ਦੀ ਉਪਜੀਵਕਾ ਦਾ ਸਾਧਨ ਹੈ 46 ਫ਼ੀਸਦੀ ਆਬਾਦੀ ਸਿੱਧੇ ਤੌਰ 'ਤੇ ਖੇਤੀ ਵਿਚ ਲੱਗੀ ਹੋਈ ਹੈ | ਆਗੂਆਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ, ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਕਿਸਾਨਾਂ, ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਹਵਾ ਪਾਣੀ ਅਤੇ ਜ਼ਮੀਨ ਦਾ ਦੂਸ਼ਿਤ ਹੋਣਾ ਇਸ ਸੰਕਟ ਦੀ ਸਪਸ਼ਟ ਉਦਾਹਰਨ ਹੈ | ਬਿਜਲੀ ਬਿੱਲ 2025, ਸੀਡ ਬਿਲ, ਚਾਰ ਲੇਬਰ ਕੋਡ ਮਨਰੇਗਾ ਕਾਨੂੰਨ, ਨਵੀਂ ਅਤੇ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫ਼ਸਲਾਂ ਫਲਾਂ ਸਬਜ਼ੀਆਂ ਅਤੇ ਬਾਸਮਤੀ ਦੀ ਸੀ-2+ 50 ਫ਼ੀਸਦੀ ਫ਼ਾਰਮੂਲਾ ਨਾਲ ਐੱਮ.ਐੱਸ.ਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਡੈਮ ਸੇਫ਼ਟੀ ਐਕਟ ਨੂੰ ਰੱਦ ਕੀਤਾ ਜਾਵੇ, ਦਰਿਆਵਾਂ, ਨਹਿਰਾਂ ਅਤੇ ਡਰੇਨਾਂ ਵਿਚ ਉਦਯੋਗਾਂ ਅਤੇ ਸੀਵਰੇਜ ਦੇ ਪੈਂਦੇ ਦੂਸ਼ਿਤ ਪਾਣੀ ਨੂੰ ਬੰਦ ਕੀਤਾ ਜਾਵੇ, ਹੜ੍ਹਾਂ ਨੂੰ ਕੰਟਰੋਲ ਕਰਨ ਲਈ ਅਜਾਈ ਜਾ ਰਹੇ ਪਾਣੀ ਨੂੰ ਸੰਭਾਲਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਕਿਸਾਨੀ ਮੰਗਾਂ ਮੱਸਲਿਆ ਨੂੰ ਹੱਲ ਕਰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਨਹਿਰੀ ਪਾਣੀ ਵੱਧੋ ਸਿੰਜਾਈ ਅਤੇ ਪੀਣ ਮੁਹੱਈਆ ਕੀਤਾ ਜਾਵੇ | ਇਸ ਮੌਕੇ ਗੁਰਮੇਲ ਸਿੰਘ, ਜਰਨੈਲ ਸਿੰਘ, ਸਾਹਿਬ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ ਮਹਿਤਾ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24