11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਬਰਨਾਲਾ ਵਲੋਂ ਮਿਤੀ 1 ਫਰਵਰੀ 2025 ਨੂੰ ਇਕ ਮਾਮਲਾ ਰੇਸ਼ਮ ਸਿੰਘ ਪੱੁਤਰ ਗੁਰਜੰਟ ਸਿੰਘ ਵਾਸੀ ਮੰਡੇਰ ਦਾ ਅਗਵਾੜ ਭਾਈਰੂਪਾ ਥਾਣਾ ਫੂਲ (ਬਠਿੰਡਾ) ਵਗ਼ੈਰਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 29 ਨਵੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ <br/> ਅਗਲੀ ਖ਼ਬਰ ਖ਼ਰੀਦ ਕੇਂਦਰ 'ਚ ਪੁਖ਼ਤਾ ਪ੍ਰਬੰਧਾਂ ਦੀ ਕਮੀ, ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/>
Ad Position 24