ਸ਼ਹਿਣਾ, 7 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ 24 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਥਾਣਾ ਸ਼ਹਿਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੁਖਦੇਵ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸਰਕਾਰੀ ਵਿਹੜਾ ਸ਼ਹਿਣਾ ਨੂੰ ਬਠਿੰਡਾ ਬ੍ਰਾਂਚ ਦੀ ਸ਼ਹਿਣਾ ਨਹਿਰ ਪੁੱਲ ਤੋਂ 24 ਗ੍ਰਾਮ ਨਸ਼ੀਲਾ ਪਾਊਡਰ ਚਿੱਟੇ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਨੰਬਰ 29, 21, 61, 85 ਐਨ.ਡੀ.ਪੀ.ਐਸ ਐਕਟ ਆਦਿ ਧਾਰਾਵਾਂ ਤਹਿਤ ਦਰਜ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਮੁੱਖ ਮੁਨਸ਼ੀ ਅਕਸਦੀਪ ਸਿੰਘ, ਹੌਲਦਾਰ ਭਰਪੂਰ ਸਿੰਘ, ਹੌਲਦਾਰ ਮਲਕੀਤ ਸਿੰਘ, ਰੌਬਿਨ ਸਿੰਘ ਆਦਿ ਹਾਜ਼ਰ ਸਨ |
ਸ਼ਹਿਣਾ ਪੁਲਿਸ ਵਲੋਂ 24 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
08-04-2026