ਸ਼ੇਰਪੁਰ, 8 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਧੂਰੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਗਈ ਸ਼ੇਰਪੁਰ ਥਾਣੇ ਦੀ ਪੁਲਿਸ ਪਾਰਟੀ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਜਾਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਸੰਦੀਪ ਸਿੰਘ ਉਰਫ਼ ਗੋਰਾ ਵਾਸੀ ਈਨਾ ਬਾਜਵਾ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ | ਜਿਸ ਨੰੂ ਸ਼ੇਰਪੁਰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਅੱਜ ਜਦੋਂ ਧੂਰੀ ਵਿਖੇ ਮਾਨਯੋਗ ਅਦਾਲਤ ਵਿੱਚ ਪੁਲਿਸ ਪਾਰਟੀ ਉਸ ਨੰੂ ਪੇਸ਼ ਕਰਨ ਲਈ ਲੈ ਕੇ ਗਈ ਤਾਂ ਉਹ ਕੋਰਟ ਕੰਪਲੈਕਸ ਅੰਦਰੋਂ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ | ਥਾਣਾ ਸ਼ੇਰਪੁਰ ਦੀ ਪੁਲਿਸ ਪਾਰਟੀ ਵੱਲੋਂ ਫ਼ਰਾਰ ਹੋਏ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ |