08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਟੂਟੀਆਂ 'ਚ ਆ ਰਹੇ ਗੰਧਲੇ ਪਾਣੀ ਕਾਰਨ ਬਾਗ਼ ਕਾਲੋਨੀ ਨਿਵਾਸੀਆਂ 'ਚ ਮਚਿਆ ਹੜਕੰਪ <br/>

Ad Position 21
No active advertisement
ਅਜੀਤ ਡੈਸਕ 09-04-2026
ਤਪਾ ਮੰਡੀ, 8 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਇਲਾਕੇ ਦਾ ਪੋਸ਼ ਏਰੀਏ ਬਾਗ਼ ਕਾਲੋਨੀ ਵਿਖੇ ਪਿਛਲੇ ਕਈ ਦਿਨਾਂ ਤੋਂ ਵਾਟਰ ਸਪਲਾਈ ਵਾਲੀਆਂ ਟੂਟੀਆਂ 'ਚੋਂ ਗੰਧਲਾ ਆ ਰਿਹਾ ਹੈ, ਜਿਸ ਨੇ ਕਾਲੋਨੀ ਨਿਵਾਸੀਆਂ 'ਚ ਹੜਕੰਪ ਮਚਾ ਕੇ ਰੱਖ ਦਿੱਤਾ ਹੈ, ਕਿਉਂਕਿ ਇਸ ਗੰਧਲੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਡਰ ਵਧ ਗਿਆ ਹੈ | ਗੰਧਲੇ ਪਾਣੀ ਦੀ ਸਪਲਾਈ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ ਵਿਚ ਹਨ ਅਤੇ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ | ਕਾਲੋਨੀ ਨਿਵਾਸੀਆਂ ਨੇ ਨਗਰ ਕੌਂਸਲ ਤੋਂ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ | ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਰਦੇ ਹੋਏ ਪ੍ਰੇਮ ਕੁਮਾਰ ਰਾਈਆ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਟੂਟੀਆਂ ਵਿਚੋਂ ਦੂਸ਼ਿਤ ਪਾਣੀ ਆ ਰਿਹਾ ਹੈ | ਜਿਸ ਵਿਚੋਂ ਬਹੁਤ ਭੈੜੀ ਬਦਬੂ ਆਉਂਦੀ ਹੈ ਤੇ ਦੇਖਣ 'ਚ ਗੰਧਲਾ ਜਾਪਦਾ ਹੈ | ਉਨ੍ਹਾਂ ਨੇ ਇਸ ਸਮੱਸਿਆ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ, ਪਰ ਉਹ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਦੇ ਘਰੇਲੂ ਕੰਮ ਪ੍ਰਭਾਵਿਤ ਹੋ ਰਹੇ ਹਨ | ਜਦ ਇਸ ਸਬੰਧੀ ਵਾਰਡ ਦੇ ਕੌਂਸਲਰ ਧਰਮਪਾਲ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਿੱਥੇ ਨਗਰ ਕੌਂਸਲ ਵਲੋਂ ਲੋਕਾਂ ਤੋਂ ਟੈਕਸ ਵਸੂਲੇ ਜਾਏ ਜਾਂਦੇ ਹਨ, ਉੱਥੇ ਉਨ੍ਹਾਂ ਨੂੰ ਸਹੂਲਤਾਂ ਦੇਣੀਆਂ ਵੀ ਬਣਦੀਆਂ ਹਨ | ਗੰਦੇ ਪਾਣੀ ਦੀ ਸਮੱਸਿਆ ਨਗਰ ਕੌਂਸਲ ਦੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਵਾਉਣਾ ਚਾਹੀਦਾ ਹੈ | ਜਦ ਕਿ ਉਹ ਇਸ ਸਮੱਸਿਆ ਸਬੰਧੀ ਆਪ ਵੀ ਕਈ ਵਾਰੀ ਸਬੰਧਿਤ ਅਫ਼ਸਰਾਂ ਨੂੰ ਜਾਣੂ ਕਰਵਾ ਚੁੱਕੇ ਹਨ | ਜਦ ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਸਲਾ ਹੁਣੇ ਹੀ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਛੇਤੀ ਹੀ ਚੈੱਕ ਕਰਵਾ ਕੇ ਗੰਧਲੇ ਪਾਣੀ ਦੀ ਸਪਲਾਈ ਠੀਕ ਕਰਵਾ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੱਖੋ ਕੈਂਚੀਆਂ 'ਤੇ ਇਕ ਘੰਟੇ ਤੱਕ ਇਨਸਾਫ਼ ਦੀ ਮੰਗ ਨੂੰ ਲੈ ਕੇ ਟਾਵਰ 'ਤੇ ਚੜੇ੍ਹ ਵਿਅਕਤੀ ਨੂੰ ਪੰਚਾਇਤੀ ਆਗੂਆਂ ਨੇ ਉ... ਅਗਲੀ ਖ਼ਬਰ ਕੌਮੀ ਮਾਰਗ 'ਤੇ ਮੀਂਹ ਦਾ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ <br/>
Ad Position 24