08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਟੈੱਟ ਲਾਗੂ ਕਰਨ ਤੇ ਵਾਅਦੇ ਅਨੁਸਾਰ ਟੈੱਟ ਖ਼ਿਲਾਫ਼ ਬਿੱਲ ਨਾ ਲਿਆਉਣ 'ਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 09-04-2026
ਬਰਨਾਲਾ, 8 ਅਪ੍ਰੈਲ (ਅਸ਼ੋਕ ਭਾਰਤੀ)-ਚਿੰਟੂ ਪਾਰਕ ਬਰਨਾਲਾ ਵਿਖੇ ਅਧਿਆਪਕ ਜਥੇਬੰਦੀਆਂ ਵਲੋਂ ਟੈਟ ਲਾਗੂ ਕਰਨ ਤੇ ਵਾਅਦੇ ਅਨੁਸਾਰ ਟੈਟ ਖ਼ਿਲਾਫ਼ ਬਿੱਲ ਨਾ ਲਿਆਉਣ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਸਿਵਲ ਹਸਪਤਾਲ ਚੌਂਕ ਵਿਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਆਗੂਆਂ ਨਰਿੰਦਰ ਸ਼ਹਿਣਾ, ਹਰਿੰਦਰ ਮੱਲੀਆਂ, ਰਾਜੀਵ ਕੁਮਾਰ, ਪਰਮਿੰਦਰ ਬਰਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁੱਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰ ਕੇ ਅਧਿਆਪਕਾਂ ਨੂੰ ਜ਼ਖ਼ਮੀ ਕਰ ਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਿਸ ਨੇ ਤਸ਼ੱਦਦ ਹੀ ਕੀਤਾ ਹੈ | ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖ਼ਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖ਼ਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖ਼ਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ | ਇਸ ਮੌਕੇ ਨਿਰਮਲ ਚੁਹਾਣਕੇ, ਦਲਜਿੰਦਰ ਸਿੰਘ ਪੰਡੋਰੀ, ਤੇਜਿੰਦਰ ਸਿੰਘ ਤੇਜੀ, ਕਪਿਲ ਤਪਾ, ਕਰਮਜੀਤ ਸਿੰਘ ਭੋਤਨਾ, ਸਤਪਾਲ ਤਪਾ, ਰਾਜਿੰਦਰ ਕੁਮਾਰ, ਮਾਲਵਿੰਦਰ ਸਿੰਘ, ਰਮਨਦੀਪ ਸਿੰਘ, ਅਸ਼ੋਕ ਛੀਨੀਵਾਲ, ਜਗਜੀਤ ਸਿੰਘ ਪੰਧੇਰ, ਅੰਮਿ੍ਤਪਾਲ ਕੋਟਦੁੱਨਾ, ਅਮਰੀਕ ਸਿੰਘ ਭੱਦਲਵੱਡ, ਜਗਜੀਤ ਸਿੰਘ ਛਾਪਾ, ਏਕਮਪ੍ਰੀਤ ਸਿੰਘ ਭੋਤਨਾ, ਲਖਵੀਰ ਸਿੰਘ ਠੁੱਲੀਵਾਲ, ਸੁਖਬੀਰ ਸਿੰਘ ਸੰਘੇੜਾ, ਸੁਖਦੀਪ ਤਪਾ, ਹਰਪ੍ਰੀਤ ਸਿੰਘ ਟੱਲੇਵਾਲ, ਜਸਵੀਰ ਸਹਿਣਾ, ਵਿਕਾਸ ਕੁਮਾਰ ਭੱਦਲਵੱਡ, ਹਰਜੀਤ ਸਿੰਘ ਖੁੱਡੀ, ਸ਼ਰਨਜੀਤ ਸਿੰਘ ਸਾਂਪਲਾ, ਸੂਰੀਆ, ਗੁਰਗੀਤ ਸਿੰਘ ਠੀਕਰੀਵਾਲਾ, ਗੁਰਮੇਲ ਸਿੰਘ ਰੂੜੇਕੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜਗਜੀਤਪੁਰਾ ਵਿਖੇ ਇਕੋ ਰਾਤ 40 ਮੋਟਰਾਂ ਤੋਂ ਤਾਰਾਂ ਚੋਰੀ <br/> ਅਗਲੀ ਖ਼ਬਰ ਪੱਖੋ ਕੈਂਚੀਆਂ 'ਤੇ ਇਕ ਘੰਟੇ ਤੱਕ ਇਨਸਾਫ਼ ਦੀ ਮੰਗ ਨੂੰ ਲੈ ਕੇ ਟਾਵਰ 'ਤੇ ਚੜੇ੍ਹ ਵਿਅਕਤੀ ਨੂੰ ਪੰਚਾਇਤੀ ਆਗੂਆਂ ਨੇ ਉ...
Ad Position 24