08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕਰਨਾ ਸਾਡਾ ਮੁੱਢਲਾ ਫ਼ਰਜ਼-ਵਿਰਕ <br/>

Ad Position 21
No active advertisement
ਅਜੀਤ ਡੈਸਕ 09-04-2026
ਟੱਲੇਵਾਲ, 8 ਅਪੈ੍ਰਲ (ਸੋਨੀ ਚੀਮਾ)-ਪੰਜਾਬ ਸਰਕਾਰ ਦੇ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਗਰੁੱਪ ਲੀਡਰ ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਸਮਾਜ ਸੇਵੀ ਚਰਨਜੀਤ ਸਿੰਘ ਛੀਨੀਵਾਲ, ਗੁਰਪ੍ਰੀਤ ਕੌਰ ਰਾਣੂ, ਮਨਦੀਪ ਕੌਰ, ਡਾ: ਸਰਬਜੀਤ ਸਿੰਘ, ਸ: ਜਗਦੀਪ ਸਿੰਘ, ਜਤਿੰਦਰ ਦੇਵਗਨ ਅਤੇ ਨਜੀਰ ਮੁਹੰਮਦ ਦੀ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਜ਼ਿਲ੍ਹਾ ਮੈਂਬਰਾਂ ਦੀ ਨਿਯੁਕਤੀ ਹੋਈ ਅਤੇ ਸਮੂਹ ਮੈਂਬਰਾਂ ਨੇ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਇਸ ਨਿਯੁਕਤੀ ਲਈ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸ਼ੰਟੀ ਦਾ ਧੰਨਵਾਦ ਕਰਦਿਆਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਦ ਲਿਆ | ਇਸ ਉਪਰੰਤ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਕਿਹਾ ਕਿ ਉਹ ਜ਼ਿਲੇ੍ਹ ਦਾ ਦਫ਼ਤਰ ਆਪਣੀ ਬਿਲਡਿੰਗ 'ਚ ਖੋਲ੍ਹ ਕੇ ਬਾਕੀ ਮੈਂਬਰਾਂ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮੈਦਾਨ 'ਚ ਕੁੱਦਣਗੇ | ਸ: ਵਿਰਕ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਾਰੇ ਮਨੁੱਖਾਂ ਲਈ ਨਿਹਿਤ ਅਧਿਕਾਰ ਹਨ, ਭਾਵੇਂ ਉਨ੍ਹਾਂ ਦੀ ਨਸਲ, ਲਿੰਗ, ਕੌਮੀਅਤ, ਜਾਤੀ, ਭਾਸ਼ਾ, ਧਰਮ ਜਾਂ ਕਿਸੇ ਹੋਰ ਸਥਿਤੀ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖੀ ਅਧਿਕਾਰਾਂ ਵਿਚ ਜੀਵਨ ਅਤੇ ਆਜ਼ਾਦੀ ਦਾ ਅਧਿਕਾਰ, ਗ਼ੁਲਾਮੀ ਅਤੇ ਤਸ਼ੱਦਦ ਤੋਂ ਆਜ਼ਾਦੀ, ਵਿਚਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ, ਕੰਮ ਤੇ ਸਿੱਖਿਆ ਦਾ ਅਧਿਕਾਰ ਤੇ ਹੋਰ ਬਹੁਤ ਸਾਰੇ ਮੁੱਦੇ ਸ਼ਾਮਿਲ ਹਨ | ਇਸ ਲਈ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ | ਉਨ੍ਹਾਂ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕਰਨ, ਮਨੁੱਖੀ ਅਧਿਕਾਰਾਂ ਦੇ ਰਾਖਿਆਂ ਦਾ ਸਮਰਥਨ ਕਰਨ ਤੇ ਮਨੁੱਖੀ ਹੱਕਾਂ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਕਿਹਾ | ਮਨੁੱਖੀ ਅਧਿਕਾਰ ਕਾਨੂੰਨਾਂ ਨੂੰ ਲਾਗੂ ਕਰਨਾ, ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਤੇ ਮਨੁੱਖੀ ਅਧਿਕਾਰਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ | ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲ ਸਤਿਕਾਰ ਅਤੇ ਸਹਿਣਸ਼ੀਲਤਾ ਨਾਲ ਪੇਸ਼ ਆਓ | ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਰਹੋ | ਮਨੁੱਖੀ ਹੱਕਾਂ ਦੀ ਰਾਖੀ ਲਈ ਜੀਵਨ ਭਰ ਪ੍ਰਣ ਲਓ ਅਤੇ ਇਸ ਨੰੂ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਓ | ਬੱਚਿਆਂ ਨੂੰ ਸਿੱਖਿਆ, ਸਿਹਤ ਤੇ ਸੁਰੱਖਿਆ ਦਾ ਅਧਿਕਾਰ ਪ੍ਰਦਾਨ ਕਰੋ | ਉਨ੍ਹਾਂ ਨੇ ਅÏਰਤਾਂ ਨੂੰ ਮਰਦਾਂ ਦੇ ਬਰਾਬਰ ਹੱਕ ਦਿਵਾਉਣ ਤੇ ਘਰੇਲੂ ਹਿੰਸਾ ਤੇ ਲਿੰਗ ਭੇਦਭਾਵ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਸਮਰ ਇੰਟਰਨਸ਼ਿਪ ਵਿਸ਼ੇ ਸਬੰਧੀ ਸੈਮੀਨਾਰ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਮੁਕਾਬਲੇ ਕਰਵਾਏ <br/>
Ad Position 24