08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੰਡੀ ਬੋਰਡ ਵਲੋਂ ਸ਼ੈੱਡਾਂ ਦਾ ਕੰਮ ਨੇਪਰੇ ਨਾ ਚਾੜ੍ਹਨ 'ਤੇ ਰੋਸ ਪ੍ਰਗਟ ਕੀਤਾ <br/>

Ad Position 21
No active advertisement
ਅਜੀਤ ਡੈਸਕ 09-04-2026
ਸ਼ਹਿਣਾ, 8 ਅਪ੍ਰੈਲ (ਸੁਰੇਸ਼ ਗੋਗੀ)-ਖ਼ਰੀਦ ਕੇਂਦਰਾਂ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਬਣਾਏ ਜਾ ਰਹੇ ਸ਼ੈੱਡਾਂ ਦਾ ਕੰਮ ਮੰਡੀ ਬੋਰਡ ਵਲੋਂ ਨੇਪਰੇ ਨਾ ਚਾੜ੍ਹਨ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿਚ ਪਿੰਡ ਵਾਸੀਆਂ ਅਤੇ ਉਗਰਾਹਾਂ ਆਗੂਆਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਤੋਂ ਸ਼ਹਿਣਾ ਅਤੇ ਹੋਰ ਕਈ ਖ਼ਰੀਦ ਕੇਂਦਰਾਂ ਵਿਚ ਗ੍ਰਾਂਟਾਂ ਆਉਣ ਦੇ ਬਾਵਜੂਦ ਵੀ ਕੰਮ ਅੱਧ ਵਿਚਕਾਰ ਹੀ ਲਟਕ ਰਿਹਾ ਹੈ ਜਦੋਂ ਕਿ ਸਰਕਾਰਾਂ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਬਿਆਨਬਾਜ਼ੀਆਂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕੰਮ ਨੂੰ ਨੇਪਰੇ ਨਾ ਚੜਿ੍ਹਆ ਤਾਂ ਮੰਡੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਣਮਿਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ | ਇਸ ਮੌਕੇ ਚਰਨੀ, ਬਿੱਲੂ ਝੱਲੀ, ਤੇਜਾ ਸਿੰਘ ਮੱਲ੍ਹੀ, ਬਲਵੀਰ ਸਿੰਘ ਬੀਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਲਾਲ ਮਾਜਰਾ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਾਇਆ <br/> ਅਗਲੀ ਖ਼ਬਰ ਬਠਿੰਡਾ-ਵਾਰਾਣਸੀ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਰੇਲ ਸੇਵਾ ਮੁੜ ਸ਼ੁਰੂ <br/>
Ad Position 24