ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਸਮੈਸਟਰ ਤੀਜਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਕਾਲਜ ਦੇ ਚੇਅਰਮੈਨ ਸ਼੍ਰੀ ਅੰਮਿ੍ਤਪਾਲ ਗੋਇਲ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮਾਧਵੀ ਅਰੋੜਾ ਨੇ 282 ਨੰਬਰ ਲੈ ਕੇ ਪਹਿਲਾ ਸਥਾਨ, ਭਾਵਨਾ ਅਤੇ ਪ੍ਰਦੀਪ ਕੌਰ ਨੇ 280 ਨੰਬਰ ਲੈ ਕੇ ਦੂਜਾ ਸਥਾਨ, ਅਮਨਦੀਪ ਕੌਰ ਅਤੇ ਰੇਨੂ ਬਾਲਾ ਨੇ 279 ਨੰਬਰ ਲੈ ਕੇ ਤੀਜਾ ਸਾਨੂੰ ਦਰਪਦ ਕੀਤਾ ਹੈ ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ 85 ਫ਼ੀਸਦੀ ਅੰਕ ਤੋਂ ਉੱਪਰ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |