ਸੰਗਰੂਰ, 8 ਅਪ੍ਰੈਲ (ਧੀਰਜ ਪਸ਼ੌਰੀਆ)-ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਦੀ ਲੇਬਰ ਨਾਲ ਬੈਠਕ ਕੀਤੀ | ਬੈਠਕ ਦੌਰਾਨ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਵਿਧਾਇਕ ਭਰਾਜ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਅਨਾਜ ਮੰਡੀ ਵਿੱਚ ਮਜ਼ਦੂਰਾਂ ਲਈ ਆਰਾਮ ਘਰ ਦਾ ਪ੍ਰਬੰਧ ਕੀਤਾ ਜਾਵੇਗਾ | ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਾਜੂ ਨੇ ਪੰਜਾਬ ਸਰਕਾਰ ਵੱਲੋਂ ਮਜ਼ਦੂਰੀ ਵਿੱਚ 2 ਰੁਪਏ 36 ਪੈਸੇ ਪ੍ਰਤੀ ਬੋਰੀ ਦੇ ਕੀਤੇ ਵਾਧੇ ਲਈ ਪੰਜਾਬ ਦੀ 'ਆਪ' ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵੱਲੋਂ ਹਮੇਸ਼ਾ ਹੀ ਮਜ਼ਦੂਰਾਂ ਦੀ ਬਾਂਹ ਫੜੀ ਗਈ ਹੈ ਜਿਸ ਲਈ ਉਹ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮੰਡੀ ਮਜ਼ਦੂਰਾਂ ਵੱਲੋਂ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ | ਇਸ ਮੌਕੇ ਭੀਮ ਸੈਨ ਡਾਬਲਾ, ਭੀਮ ਖੰਨਾ ਜਰਨੈਲ ਸਿੰਘ ਫ਼ੌਜੀ, ਕੁਲਦੀਪ ਸਿੰਘ, ਲਲਿਤ ਕੁਮਾਰ ਅਤੇ ਹੋਰ ਮੌਜੂਦ ਸਨ |