08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਡਿਪਟੀ ਕਮਿਸ਼ਨਰ ਵਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 09-04-2026
ਬਰਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਿਤ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਕੀਤੀ ਗਈ ਹੈ | ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ-2026 ਤੱਕ 71,724.6 ਮੀਟਿ੍ਕ ਟਨ ਯੂਰੀਆ ਅਤੇ 23,256.15 ਮੀਟਿ੍ਕ ਟਨ ਡੀ.ਏ.ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹੁਣ ਤੱਕ ਬੀਜਾਂ ਦੇ 185, ਕੀੜੇਮਾਰ ਦਵਾਈਆਂ ਦੇ 156 ਅਤੇ ਰਸਾਇਣਿਕ ਖਾਦਾਂ ਦੇ 98 ਸੈਂਪਲ ਲਏ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਊਣਤਾਈ ਨੂੰ ਰੋਕਿਆ ਜਾ ਸਕੇ | ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਵਿਭਾਗ ਵਲੋਂ ਜ਼ਿਲ੍ਹੇ ਵਿਚ 695 ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਗਏ ਹਨ | ਖੇਤੀ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਲਈ ਸੀ.ਆਰ.ਐਮ. ਸਕੀਮ ਤਹਿਤ 5.78 ਕਰੋੜ ਰੁਪਏ ਦੇ ਬਜਟ ਨਾਲ ਕਿਸਾਨਾਂ ਨੂੰ 552 ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚ 268 ਸੁਪਰ ਸੀਡਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹਨ | ਇਸ ਤੋਂ ਇਲਾਵਾ, ਪੀ.ਐਮ. ਕਿਸਾਨ ਸਕੀਮ ਤਹਿਤ ਜ਼ਿਲ੍ਹੇ ਦੇ 89 ਫ਼ੀਸਦੀ ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਨਾਮਦੇਵ ਰੋਡ 'ਤੇ ਮੀਂਹ ਦਾ ਪਾਣੀ ਖੜ੍ਹਨ ਕਾਰਨ ਨਾਮੁਰਾਦ ਬਿਮਾਰੀਆਂ ਫੈਲਣ ਦਾ ਖ਼ਦਸ਼ਾ <br/> ਅਗਲੀ ਖ਼ਬਰ ਸਾਹਿਤ ਜਗਤ ਨੂੰ ਵੱਡਾ ਘਾਟਾ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ: ਅਮਰ ਕੋਮਲ ਦਾ ਦਿਹਾਂਤ <br/>
Ad Position 24