ਬਰਨਾਲਾ, 9 ਅਪ੍ਰੈਲ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਦੋ ਵਿਅਕਤੀਆਂ ਨੂੰ 65 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰਵੀ ਸਿੰਘ ਵਾਸੀ ਬਰਨਾਲਾ, ਜਗਰੂਪ ਸਿੰਘ ਵਾਸੀ ਗਾਗੇਵਾਲ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਜਿਨ੍ਹਾਂ ਨੂੰ ਪ੍ਰੇਮ ਪ੍ਰਧਾਨ ਮਾਰਕੀਟ, ਬੱਸ ਸਟੈਂਡ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ, ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 65 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |