08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 10-04-2026
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਜਿਨ੍ਹਾਂ ਵਿਚ ਕਿ੍ਟਿਕਲ ਕੇਅਰ ਸੈਂਟਰ ਦੇ 16.51 ਕਰੋੜ ਦੀ ਲਾਗਤ ਨਾਲ ਚੱਲ ਰਹੇ ਨਿਰਮਾਣ ਕਾਰਜ, 8.39 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਿਲ, 5.96 ਕਰੋੜ ਦੀ ਲਾਗਤ ਨਾਲ ਚੱਲ ਰਹੇ ਏ.ਡੀ.ਆਰ. ਸੈਂਟਰ ਦੇ ਕੰਮ ਦਾ ਜਾਇਜ਼ਾ ਲਿਆ | ਐਕਸੀਅਨ ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਟੱਲੇਵਾਲ ਦਾ ਕੰਮ ਲਗਭਗ 2.2 ਕਰੋੜ ਦੀ ਲਾਗਤ ਨਾਲ ਚੱਲ ਰਿਹਾ ਹੈ ਅਤੇ ਸੀ ਐਚ ਸੀ ਭਦੌੜ ਦੀ ਮੁਰੰਮਤ ਦਾ ਕੰਮ 25 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ | ਤਪਾ ਅਤੇ ਬਰਨਾਲਾ ਵਿਚ 2 ਨਵੇਂ ਆਯੂਸ਼ਮਾਨ ਅਰੋਗਿਆ ਕੇਂਦਰ/ਆਮ ਆਦਮੀ ਕਲੀਨਿਕ 50 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ | ਲਸਾੜਾ ਡਰੇਨ 'ਤੇ (ਠੀਕਰੀਵਾਲ ਤੋਂ ਭੱਦਲਵੱਡ) ਪੁਲ ਦਾ ਕੰਮ 1.49 ਕਰੋੜ ਦੀ ਲਾਗਤ ਨਾਲ 92 ਫ਼ੀਸਦੀ ਮੁਕੰਮਲ ਹੋ ਗਿਆ ਹੈ | ਐਕਸੀਅਨ ਮੰਡੀ ਬੋਰਡ ਨੇ ਦੱਸਿਆ ਕਿ ਚੂੰਘਾਂ ਤੋਂ ਵਿਧਾਤੇ ਸਾਢੇ 5 ਕਰੋੜ ਦੀ ਲਾਗਤ ਨਾਲ ਬਣ ਰਹੇ ਪੁਲ ਦਾ 95 ਫ਼ੀਸਦੀ ਕੰਮ ਹੋ ਗਿਆ ਹੈ | ਬਠਿੰਡਾ ਨਹਿਰ 'ਤੇ (ਲਿੰਕ ਰੋਡ ਮਹਿਲ ਕਲਾਂ ਤੋਂ ਰੌਸ਼ਣਖੇੜਾ ਤੋਂ ਧਨੇਰ) ਪੁਲ ਦਾ ਕੰਮ 5 ਕਰੋੜ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਿਆ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸੜਕਾਂ ਦਾ ਕੰਮ ਵੀ ਜਾਰੀ ਹੈ | ਜ਼ਿਲ੍ਹਾ ਖੇਡ ਕੌਂਸਲ ਦੀ ਮੀਟਿੰਗ ਵੀ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਨੇ 24 ਕਰੋੜ ਦੀ ਲਾਗਤ ਨਾਲ ਬਣ ਰਹੇ 94 ਖੇਡ ਮੈਦਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮਿਆਰੀ ਅਤੇ ਸਮਾਂਬੱਧ ਕੰਮ ਕਰਵਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐਕਸੀਅਨ ਮੰਡੀ ਬੋਰਡ ਕੁਲਦੀਪ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਸ਼ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਹੋਈ ਸ਼ੁਰੂ <br/> ਅਗਲੀ ਖ਼ਬਰ ਸਪੈਸ਼ਲ ਟਰੱਕ ਰੋਕੂ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਐੱਸ.ਡੀ.ਐੱਮ. ਨਾਲ ਕੀਤੀ ਮੀਟਿੰਗ <br/>
Ad Position 24