08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਦੁਆਰਾ ਸਾਹਿਬ ਢਿੱਲਵਾਂ ਵਿਖੇ ਵਿਸਾਖੀ ਦੀਆਂ ਤਿਆਰੀਆਂ ਮੁਕੰਮਲ <br/>

Ad Position 21
No active advertisement
ਅਜੀਤ ਡੈਸਕ 10-04-2026
ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਗੁਰੂ ਘਰ ਦੇ ਸੇਵਾਦਾਰਾਂ ਅਤੇ ਨਗਰ ਦੀਆਂ ਸੰਗਤਾਂ ਵਲੋਂ ਮਿਲਜੁਲ ਕੇ ਗੁਰਦੁਆਰਾ ਸਾਹਿਬ ਦੀ ਸਫ਼ਾਈ, ਰੰਗ-ਰੋਗਨ ਅਤੇ ਸਜਾਵਟ ਦਾ ਕੰਮ ਸੰਪੂਰਨ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਚ ਨਵੀਆਂ ਚਾਦਰਾਂ ਵਿਛਾਈਆਂ ਗਈਆਂ ਅਤੇ ਸੁੰਦਰ ਪਰਦੇ ਲਗਾਏ ਗਏ ਹਨ | ਸੰਗਤਾਂ ਦੀ ਸੁਵਿਧਾ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸਾਫ਼-ਸੁਥਰੇ ਪਾਣੀ ਅਤੇ ਗੁਰਮਤਿ ਲਿਟਰੇਚਰ ਦੀਆਂ ਸਟਾਲਾਂ ਦਾ ਵਧੀਆ ਵਿਵਸਥਾਵਾਂ ਵੀ ਕੀਤੀਆਂ ਗਈਆਂ ਹਨ | ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ 11 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਹੋਵੇਗਾ | ਵਿਸਾਖੀ ਵਾਲੇ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰ ਇਤਿਹਾਸ ਸੁਣਾਇਆ ਜਾਵੇਗਾ | ਇਸ ਦੇ ਨਾਲ ਹੀ ਖ਼ੂਨ ਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਜਾਵੇਗਾ | ਇਲਾਕੇ ਦੀਆਂ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ | ਮੈਨੇਜਰ ਗੁਰਜੰਟ ਸਿੰਘ ਖ਼ਾਲਸਾ ਅਤੇ ਜਸਵਿੰਦਰ ਸਿੰਘ ਵਲੋਂ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਵਿਚ ਸ਼ਾਮਿਲ ਹੋਣ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਤਪਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਹੰਡਿਆਇਆ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਹੋਈ ਸ਼ੁਰੂ <br/>
Ad Position 24