08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਤਹਿਸੀਲ ਕੰਪਲੈਕਸ ਤਪਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 10-04-2026
ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੀਤੇ ਦਿਨੀਂ ਸੂਬਾ ਸਰਕਾਰ ਵਲੋਂ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ ਤਹਿਤ ਸਬ-ਤਹਿਸੀਲ ਤਪਾ ਵਿਖੇ ਵਿਖੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ ਨਿਯੁਕਤ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਸਥਾਨਕ ਲੋਕਾਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਆਉਣ ਲੋਕਾਂ ਦੇ ਕੰਮ ਬਿਨਾਂ ਕਿਸੇ ਭੇਦਭਾਵ ਤੋਂ ਕੀਤੇ ਜਾਣਗੇ ਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ | ਇਸ ਮੌਕੇ ਉਨ੍ਹਾਂ ਸਮੁੱਚੇ ਸਟਾਫ਼ ਨੂੰ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਕਿਹਾ | ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਦੇ ਅਹੁਦਾ ਸੰਭਾਲਣ ਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਕਾਨੂੰਗੋ ਪ੍ਰਦੀਪ ਕੁਮਾਰ, ਪਟਵਾਰੀ ਜਸਦੀਪ ਸਿੰਘ ਆਦਿ ਸਮੁੱਚਾ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਵਾਟਰ ਵਰਕਸ ਦੇ ਪਾਣੀ ਵਿਚ ਸੀਵਰੇਜ ਦਾ ਪਾਣੀ ਆਉਣ ਕਾਰਨ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਢਿੱਲਵਾਂ ਵਿਖੇ ਵਿਸਾਖੀ ਦੀਆਂ ਤਿਆਰੀਆਂ ਮੁਕੰਮਲ <br/>
Ad Position 24