08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਾਟਰ ਵਰਕਸ ਦੇ ਪਾਣੀ ਵਿਚ ਸੀਵਰੇਜ ਦਾ ਪਾਣੀ ਆਉਣ ਕਾਰਨ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 10-04-2026
ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 2 ਦੇ ਵਸਨੀਕਾਂ ਨੇ ਵਾਟਰ ਵਰਕਸ ਦੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਆਉਣ ਕਾਰਨ ਲੋਕਾਂ ਨੂੰ ਜਿਊਣਾ ਦੁੱਭਰ ਹੋਇਆ ਪਿਆ ਹੈ | ਜਿਸ ਕਰ ਕੇ ਅੱਕੇ ਹੋਏ ਮੁਹੱਲੇ ਦੇ ਲੋਕਾਂ ਨੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਾਰਡ ਦੇ ਵਸਨੀਕ ਤਰਸੇਮ ਸਿੰਘ ਅਤੇ ਮਹੱਲੇ ਦੀਆਂ ਅÏਰਤਾਂ ਨੇ ਦੱਸਿਆ ਕਿ ਵਾਰਡ ਨੰਬਰ 2 ਵਿਚ ਵਾਟਰ ਵਰਕਸ ਦੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਆ ਰਿਹਾ ਹੈ | ਜਿਸ ਕਰ ਕੇ ਮੁਹੱਲੇ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹੋਏ ਪਏ ਹਨ ਕਿਉਂਕਿ ਗੰਦੇ ਪਾਣੀ ਕਰ ਕੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਕਾਰਨ ਮੁਹੱਲੇ ਵਿਚ ਰਹਿਣਾ ਮੁਸ਼ਕਲ ਹੋਇਆ ਪਿਆ ਹੈ | ਇਸ ਤੋਂ ਇਲਾਵਾ ਸੀਵਰੇਜ ਦਾ ਪੱਕਾ ਪ੍ਰਬੰਧ ਨਾ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਵਿਚ ਘੁੰਮ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਿਤ ਮਹਿਕਮੇ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਇਕ ਵਾਰੀ ਵਾਟਰ ਵਰਕਸ ਦੀ ਮੋਟਰ ਨੂੰ ਛੱਡ ਦਿੱਤਾ ਜਾਂਦਾ ਹੈ ਪਰ ਕੋਈ ਵੀ ਉਸ ਨੂੰ ਬੰਦ ਕਰਨ ਲਈ ਨਹੀਂ ਆਉਂਦਾ | ਜਿਸ ਕਾਰਨ ਵਾਟਰ ਵਰਕਸ ਦਾ ਪਾਣੀ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ | ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੀਵਰੇਜ ਦੀ ਪਾਈਪ ਦੇ ਟੁੱਟ ਜਾਣ ਕਾਰਨ ਸਮੱਸਿਆ ਆ ਰਹੀ ਹੈ ਜਿਸ ਨੂੰ ਜਲਦੀ ਠੀਕ ਕਰ ਲਿਆ ਜਾਵੇਗਾ | ਦੂਜਾ ਕੁੱਝ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਰਹਿਣ ਕਰਨ ਸਮੱਸਿਆ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਨੂੰ ਇਸ ਸਬੰਧੀ ਜਾਣੂ ਕਰਵਾਇਆ ਹੋਇਆ ਹੈ | ਬਹੁਤ ਜਲਦੀ ਹੀ ਵਾਰਡ ਨੰਬਰ 2 ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਮਹੱਲਾ ਵਾਸੀਆਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਖੇਤੀ ਸੈਕਟਰ ਦੀ ਬਿਜਲੀ ਸਪਲਾਈ ਦਾ ਸਮਾਂ ਬਦਲਣ ਸੰਬੰਧੀ ਐਸ.ਈ. ਨੂੰ ਮਿਲੇ ਭਾਕਿਯੂ ਕਾਦੀਆਂ ਦੇ ਆਗੂ ਅਗਲੀ ਖ਼ਬਰ ਤਹਿਸੀਲ ਕੰਪਲੈਕਸ ਤਪਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁਦਾ ਸੰਭਾਲਿਆ <br/>
Ad Position 24