ਟੱਲੇਵਾਲ, 9 ਅਪ੍ਰੈਲ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲੇ੍ਹ ਨਾਲ ਸਬੰਧਿਤ ਤਿੰਨੇ ਬਲਾਕ ਦੇ ਆਗੂਆਂ ਵਲੋਂ ਕਿਸਾਨੀ ਹਿਤਾਂ ਦੀ ਰਾਖੀ ਕਰਦਿਆਂ ਖੇਤੀ ਸੈਕਟਰ ਨੂੰ ਜਾਂਦੀ ਬਿਜਲੀ ਸਪਲਾਈ ਦਾ ਸਮਾਂ ਨਿਰਧਾਰਿਤ ਕਰਨ ਹਿਤ ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਦੀਆਂ ਹਦਾਇਤਾਂ ਉਪਰੰਤ ਇਕ ਵਫ਼ਦ ਦੇ ਰੂਪ ਵਿਚ ਐਸ.ਈ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਠੀਕਰੀਵਾਲ ਤੇ ਰੁਪਿੰਦਰ ਸਿੰਘ ਭਿੰਦਾ ਘਟੌੜਾ ਬਲਾਕ ਸਕੱਤਰ ਜਰਨਲ ਨੇ ਕਿਹਾ ਕਿ ਪਾਵਰਕਾਮ ਵਲੋਂ ਮੌਜੂਦਾ ਸਮੇਂ ਦੌਰਾਨ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਮੋਟਰਾਂ ਵਾਲੀ ਬਿਜਲੀ ਰਾਤ ਤੋਂ 1:30 ਵਜੇ ਤੋਂ 5:30 ਵਜੇ ਤੱਕ ਸਾਰੇ ਫੀਡਰ ਬਦਲ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਕਿਉਂਕਿ ਰਾਤ ਨੂੰ ਸਪਾਰਕ ਨਾਲ ਅੱਗ ਲੱਗਣ ਵਰਗਾ ਹਾਦਸਾ ਵਾਪਰ ਜਾਂਦਾ ਤਾਂ ਜ਼ਿਆਦਾ ਨੁਕਸਾਨ ਹੋਣ ਦਾ ਡਰ ਹੈ | ਇਸ ਕਰ ਕੇ ਸਬੰਧਿਤ ਅਫ਼ਸਰਾਂ ਨੂੰ ਬੇਨਤੀ ਕੀਤੀ ਗਈ ਹੈ | ਇਸ ਦਾ ਟਾਈਮ ਬਦਲ ਕੇ ਸਵੇਰੇ 4 ਵਜੇ ਤੋਂ 8 ਵਜੇ ਤੱਕ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ | ਆਗੂਆਂ ਨੇ ਦੱਸਿਆ ਕਿ ਉਕਤ ਮੰਗ ਉਪਰੰਤ ਪਾਵਰਕਾਮ ਦੇ ਅਧਿਕਾਰੀਆਂ ਨੇ ਜਲਦ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਚਰਨ ਸਿੰਘ, ਹਰਪਾਲ ਸਿੰਘ, ਜੱਸੀ ਸਿੰਘ, ਲਖਵੀਰ ਸਿੰਘ, ਰੇਸ਼ਮ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਬਹਾਦਰ ਸਿੰਘ, ਬਲਕੌਰ ਸਿੰਘ, ਹਾਕਮ ਸਿੰਘ, ਲਖਵੀਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |