ਬਠਿੰਡਾ, 9 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਝੀਲ 'ਚ ਇਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਦਿਆਂ ਝੀਲ ਨੰਬਰ-1 'ਚ ਛਾਲ ਮਾਰ ਦਿੱਤੀ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਅਤੇ ਗੁੱਲੀ ਠਾਕੁਰ ਘਟਨਾ ਸਥਾਨ 'ਤੇ ਐਬੂਲੈਂਸ ਟੀਮ ਸਮੇਤ ਪਹੁੰਚੇ¢ ਆਸ-ਪਾਸ ਦੇ ਲੋਕਾਂ ਦੀ ਮੱਦਦ ਨਾਲ ਝੀਲ ਵਿਚ ਛਾਲ ਮਾਰਨ ਵਾਲੇ ਵਿਅਕਤੀ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਡਾਕਟਰਾਂ ਨੇ ਗੰਭੀਰ ਹਾਲਤ ਨੂੰ ਵੇਖਦਿਆਂ ਉਸਨੂੰ ਇਲਾਜ ਲਈ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ | ਘਟਨਾ ਦੀ ਸੂਚਨਾ ਸਹਾਰਾ ਟੀਮ ਵਲੋਂ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ, ਜੋ ਕਿ ਨੌਜਵਾਨ ਈ-ਰਿਕਸ਼ਾ ਚਲਾਉਣ ਵਾਲਾ ਗੁਰਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ¢