ਹੰਡਿਆਇਆ, 9 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਸ਼ੇਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਿਆਦਾ ਜ਼ਰੂਰੀ ਹੈ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਅਸੀਂ ਬਹੁਤ ਸਾਰੀਆਂ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚ ਸਕਦੇ ਹਾਂ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਵਲੋਂ ਟਰੈਫ਼ਿਕ ਇੰਚਾਰਜ ਸ਼ੇਰਵਿੰਦਰ ਸਿੰਘ ਨੂੰ ਤੇ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |