07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਿਜਲੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 10-04-2026
ਬਰਨਾਲਾ, 9 ਅਪ੍ਰੈਲ (ਅਸ਼ੋਕ ਭਾਰਤੀ)-ਬਿਜਲੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਸਾਂਝੀ ਸੰਘਰਸ਼ ਕਮੇਟੀ ਸਰਕਲ ਬਰਨਾਲਾ ਦੇ ਕਨਵੀਨਰ ਇੰਜ: ਗੁਰਲਾਭ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਮੱੁਖ ਦਫ਼ਤਰ ਪਟਿਆਲਾ ਵਿਖੇ 10 ਅਪ੍ਰੈਲ ਨੂੰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮਨਿਸਟਰੀ ਸਰਵਿਸ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਵਰਕਾਮ ਦੀ ਮਨੈਜਮੈਂਟ ਵਲੋਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਨੀਤੀ ਅਪਣਾਈ ਜਾ ਰਹੀ ਹੈ | ਜਿਸ ਨੂੰ ਲੈ ਕੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੀ.ਐਚ.ਬੀ ਕਾਮਿਆਂ ਵਲੋਂ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਚੱਲ ਰਹੇ ਧਰਨੇ ਦੀ ਪੂਰਨ ਹਮਾਇਤ ਕੀਤੀ ਤੇ ਪਾਵਰਕਾਮ ਦੀ ਮਨੈਜਮੈਟ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕਰ ਕੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ | ਇਸ ਮੌਕੇ ਇੰਜ: ਰਾਜੇਸ਼ ਕੁਮਾਰ ਬੰਟੀ, ਜਗਤਾਰ ਸਿੰਘ ਖੇੜੀ, ਸਤਿੰਦਰਪਾਲ ਸਿੰਘ ਜੱਸੜ, ਕਮਲਜੀਤ ਸਿੰਘ ਜਲੂਰ, ਇੰਜ: ਕੀਰਤੀ ਜਿੰਦਲ, ਇੰਜ: ਪਰਿਕਸਦ ਸਿੰਗਲਾ, ਕੁਲਵੀਰ ਸਿੰਘ ਅÏਲਖ, ਸਰਬਜੀਤ ਸਿੰਘ, ਸੁਖਜੰਟ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਹਿਮਾਨ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਦੀ ਲਹਿਰ ਤੇਜ਼ - ਸੀਨੀਅਰ ਆਪ ਆਗੂ ਅਗਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ <br/>
Ad Position 24